Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਕੰਢਾਲੀਆਂ ਦੇ ਸਰਪੰਚ ਸਮੇਤ ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਪਿੰਡ ਕੰਢਾਲੀਆਂ ਦੇ ਸਰਪੰਚ ਸਮੇਤ ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

ਪੰਜਾਬ ਸਰਕਾਰ ਆਮ ਲੋਕਾਂ ਨੂੰ ਹਰ ਸਹੁਲਤ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਰਾਜਾ 

18 ਫਰਵਰੀ : ਅੱਜ ਆਮ ਆਦਮੀ ਪਾਰਟੀ ਉਸ ਸਮੇਂ ਮਜਬੂਤੀ ਮਿਲੀ ਜਦੋਂ ਪਿੰਡ ਕੰਢਾਲੀਆਂ ਦੇ ਸਰਪੰਚ, ਤਿੰਨ ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਹਾਜਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।ਇਸ ਮੌਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਹਾਜਰ ਸਨ। ਜਿਸ ਵਿੱਚ ਪਿੰਡ ਕੰਢਾਲੀਆਂ ਦੇ ਸਰਪੰਚ ਪ੍ਰਦੀਪ ਸਿੰਘ, ਪੰਚਾਇਤ ਮੈਂਬਰ ਪੰਚ ਇੰਦਰਜੀਤ ਕੌਰ, ਪੰਚ ਜੋਗਰਾਜ ਸਿੰਘ, ਪੰਚ ਬਲਵੀਰ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਰਭਜਨ ਸਿੰਘ, ਪਰਮਜੀਤ ਸਿੰਘ ਤੇ ਕਰਮਜੀਤ ਸਿੰਘ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਰਪੰਚ ਸਮੇਤ ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤੇ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਉੱਚ ਗਤੀਵਿਧੀਆਂ ਤੋਂ ਪ੍ਰਭਾਵਿਤ ਹੋਕੇ ਪਿੰਡ ਕੰਢਾਲੀਆਂ ਦੀ ਪੂਰੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਹਰ ਸਹੁਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੰਜਾਬ ਦੀ ਮਾਨ ਸਰਕਾਰ ਪੰਜਾਬੀਆਂ ਦੀਆਂ ਆਸਾਂ ਤੇ ਖਰੀ ਉਤਰ ਰਹੀ ਹੈ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ। ਇਸ ਮੌਕੇ ਹਰਭਜਨ ਸਿੰਘ ਢੱਟ,ਕੋ-ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ,ਵਿਵੇਕ ਗੁਪਤਾ, ਮਾਸਟਰ ਰਸ਼ਪਾਲ ਸਿੰਘ, ਆਪ ਆਗੂ ਕੇਸ਼ਵ ਸ਼ੈਣੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।