Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਲੱਖਪੁਰ ਵਿਖੇ 23 ਜੁਲਾਈ ਨੂੰ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ ਮੇਲਾ ਤੀਆਂ ਦਾ

ਪਿੰਡ ਲੱਖਪੁਰ ਵਿਖੇ 23 ਜੁਲਾਈ ਨੂੰ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ ਮੇਲਾ ਤੀਆਂ ਦਾ

ਫਗਵਾੜਾ ( ਲਾਲੀ ਦਾਦਰ )

* ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

17 ਜੁਲਾਈ : ਸਾਉਣ ਮਹੀਨੇ ‘ਚ ਔਰਤਾਂ ਵਲੋਂ ਮਨਾਇਆ ਜਾਣ ਵਾਲਾ ਰਵਾਇਤੀ ਤੀਆਂ ਦਾ ਤਿਉਹਾਰ ‘ਮੇਲਾ ਤੀਆਂ ਦਾ’ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ 23 ਜੁਲਾਈ ਨੂੰ ਸਵੇਰੇ 10 ਤੋਂ ਦੁਪਿਹਰ 2 ਵਜੇ ਤੱਕ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਇਕ ਮੀਟਿੰਗ ਬੀਬੀ ਪਰਮਜੀਤ ਕੌਰ ਪੰਚਾਇਤ ਮੈਂਬਰ, ਕਮਲਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ ਤੇ ਬਲਜੀਤ ਕੌਰ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪਿੰਡ ਦੀਆਂ ਉਕਤ ਔਰਤਾਂ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਹਰ ਸਾਲ ਪਿੰਡ ਦੀਆਂ ਸਮੂਹ ਔਰਤਾਂ ਵਲੋਂ ਰਲਮਿਲ ਕੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ 23 ਜੁਲਾਈ ਦਿਨ ਐਤਵਾਰ ਨੂੰ ਪਿੰਡ ਲੱਖਪੁਰ ਸਥਿਤ ਡਾਕਖਾਨੇ ਦੇ ਨਜਦੀਕ ਵੱਡਾ ਦਰਵਾਜਾ ਵਿਖੇ ‘ਮੇਲਾ ਤੀਆਂ ਦਾ’ ਸਮਾਗਮ ਬਹੁਤ ਹੀ ਜ਼ੋਸ਼ੋ ਖਰੋਸ਼ ਨਾਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਔਰਤਾਂ ਵਲੋਂ ਗਿੱਧਾ, ਬੋਲੀਆਂ, ਕਿਕਲੀ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾਵੇਗਾ। ਮੁਟਿਆਰਾਂ ਰਵਾਇਤੀ ਪੰਜਾਬੀ ਪੋਸ਼ਾਕਾਂ ਧਾਰਣ ਕਰਕੇ ਅਤੇ ਪੀਘਾਂ ਝੂਟਕੇ ਆਪਣੀ ਖੁਸ਼ੀ ਨੂੰ ਹਮੇਸ਼ਾ ਦੀ ਤਰ੍ਹਾਂ ਨਵੇਕਲੇ ਅੰਦਾਜ ਵਿੱਚ ਪੇਸ਼ ਕਰਨਗੀਆਂ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ ਵੱਖ ਪਕਵਾਨਾਂ ਤੋਂ ਇਲਾਵਾ ਚੂੜੀਆਂ ਵੰਡਣ ਦੀ ਸੇਵਾ ਵੀ ਨਿਭਾਈ ਜਾਵੇਗੀ। ਇਸ ਮੌਕੇ ਕਸ਼ਮੀਰ ਕੌਰ, ਹਰਪ੍ਰੀਤ ਕੌਰ, ਹਰਭਜਨ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਕਮਲਜੀਤ ਕੌਰ ਲਖਪੁਰ, ਸੰਦੀਪ ਕੌਰ, ਨਰਿੰਦਰ ਕੌਰ, ਦਲਜੀਤ ਕੌਰ ਆਦਿ ਹਾਜਰ ਸਨ।
ਕੈਪਸ਼ਨ- ਪਿੰਡ ਲੱਖਪੁਰ ਵਿਖੇ ਕਰਵਾਏ ਜਾ ਰਹੇ ਤੀਆਂ ਦਾ ਤਿਉਹਾਰ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੀਆਂ ਔਰਤਾਂ।