Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਲੱਖਪੁਰ ਦੇ ਧਾਰਮਿਕ ਅਸਥਾਨ ਤੋਂ ਦਾਨ ਪਾਤਰ ਹੀ ਚੋਰੀ ਕਰ ਲੈ ਗਿਆ ਸ਼ਾਤਿਰ ਚੋਰ

ਪਿੰਡ ਲੱਖਪੁਰ ਦੇ ਧਾਰਮਿਕ ਅਸਥਾਨ ਤੋਂ ਦਾਨ ਪਾਤਰ ਹੀ ਚੋਰੀ ਕਰ ਲੈ ਗਿਆ ਸ਼ਾਤਿਰ ਚੋਰ

ਫਗਵਾੜਾ 1 ਸਤੰਬਰ (ਲਾਲੀ )

 ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋਈਆਂ ਵਾਰਦਾਤ ਦੀਆਂ ਤਸਵੀਰਾਂ

: ਫਗਵਾੜਾ ਦੇ ਨਜਦੀਕੀ ਪਿੰਡ ਲੱਖਪੁਰ ਵਿਖੇ ਬੀਤੀ ਸ਼ਨੀਵਾਰ ਦੀ ਰਾਤ ਅਣਪਛਾਤੇ ਚੋਰ ਵਲੋਂ ਇਕ ਧਾਰਮਿਕ ਅਸਥਾਨ ਵਿਖੇ ਘਾਤ ਲਗਾ ਕੇ ਅੰਜਾਮ ਦਿੱਤੀ ਗਈ ਚੋਰੀ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਸ਼ਾਤਿਰ ਚੋਰ ਧਾਰਮਿਕ ਅਸਥਾਨ ਦੀ ਦਾਨ ਪੇਟੀ ਹੀ ਪੁੱਟ ਕੇ ਆਪਣੇ ਨਾਲ ਲੈ ਕੇ ਜਾਂਦਾ ਹੋਇਆ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਇਆ ਹੈ। ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ 108 ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਜੀ ਦੇ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਵਿਚ ਰਿਕਾਰਡ ਫੁਟੇਜ ਅਨੁਸਾਰ ਇਸ ਵਾਰਦਾਤ ਨੂੰ ਰਾਤ 12 ਵਜੇ ਤੋਂ 1.10 ਵਜੇ ਦੇ ਵਿਚਕਾਰ ਅੰਜਾਮ ਦਿੱਤਾ ਗਿਆ ਹੈ। ਜਿਸ ਬਾਰੇ ਸਵੇਰੇ ਕਰੀਬ 4 ਵਜੇ ਨਿਤ ਨੇਮ ਧਾਰਮਿਕ ਅਸਥਾਨ ਵਿਖੇ ਪਹੁੰਚੇ ਸੇਵਾਦਾਰ ਤੋਂ ਉਹਨਾਂ ਨੂੰ ਪਤਾ ਲੱਗਾ। ਚੋਰੀ ਦੀ ਵਾਰਦਾਤ ਦੀ ਜਾਣਕਾਰੀ ਮਿਲਣ ‘ਤੇ ਵੱਡੀ ਗਿਣਤੀ ਵਿਚ ਪਿੰਡ ਦੇ ਲੋਕ ਇੱਕਠੇ ਹੋ ਗਏ ਅਤੇ ਥਾਣਾ ਰਾਵਲਪਿੰਡੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੇ ਏ.ਐਸ.ਆਈ. ਸੁਖਦੇਵ ਸਿੰਘ ਸਾਥੀ ਕਰਮਚਾਰੀਆਂ ਦੇ ਨਾਲ ਮੌਕੇ ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜਾ ਲਿਆ। ਉਹਨਾਂ ਦੱਸਿਆ ਕਿ ਦਾਨ ਪੇਟੀ ਵਿਚ ਕਰੀਬ 40/45 ਹਜਾਰ ਰੁਪਏ ਦੀ ਮਾਇਆ ਹੋਣ ਦਾ ਅਨੁਮਾਨ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਇਲਾਕੇ ਭਰ ਦੀ ਸੰਗਤ ਵਿਚ ਭਾਰੀ ਰੋਸ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿਚ ਚੋਰੀ ਦੀਆਂ ਵੱਧਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਹਨ। ਉਹਨਾਂ ਐਸ.ਪੀ. ਫਗਵਾੜਾ ਅਤੇ ਐਸ.ਐਸ.ਪੀ. ਕਪੂਰਥਲਾ ਤੋਂ ਪੁਰਜੋਰ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀ ਨੂੰ ਜਲਦੀ ਤੋਂ ਜਲਦੀ ਗਿਰਫਤਾਰ ਕੀਤਾ ਜਾਵੇ ਅਤੇ ਪੇਂਡੂ ਇਲਾਕਿਆਂ ਵਿਚ ਰਾਤ ਦੀ ਪੁਲਿਸ ਗਸ਼ਤ ਯਕੀਨੀ ਬਣਾਈ ਜਾਵੇ। ਗੱਲਬਾਤ ਦੌਰਾਨ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਅਧਾਰ ਤੇ ਤਫਤੀਸ਼ ਦਾ ਦੌਰ ਜਾਰੀ ਹੈ।

ਤਸਵੀਰ 001, ਕੈਪਸ਼ਨ- ਧਾਰਮਿਕ ਅਸਥਾਨ ਦਾ ਬਾਹਰੀ ਦਿ੍ਰਸ਼, ਉਹ ਜਗ੍ਹਾ ਜਿੱਥੋਂ ਦਾਨ ਪੇਟੀ ਪੁੱਟ ਹੋਈ।