Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਮਲਕਪੁਰ ਵਿਖੇ ਸਜਾਇਆ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਪਿੰਡ ਮਲਕਪੁਰ ਵਿਖੇ ਸਜਾਇਆ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ 14 ਨਵੰਬਰ ( ਲਾਲੀ)

* ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

: ਗੁਰਦੁਆਰਾ ਸਿੰਘ ਸਭਾ ਪਿੰਡ ਮਲਕਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਮਲਕਪੁਰ ਨੇ ਅਰਦਾਸ ਨਾਲ ਕਰਵਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਦੇ ਸਵਾਗਤ ਵਿੱਚ ਸੁੰਦਰ ਗੇਟ ਬਣਾਏ ਗਏ ਸਨ ਅਤੇ ਸ਼ਰਧਾਲੂ ਸੰਗਤ ਲਈ ਵੱਖ ਵੱਖ ਪਕਵਾਨਾਂ ਤੇ ਫਲ ਫਰੂਟ ਦੇ ਲੰਗਰ ਲਗਾਏ ਵੀ ਅਤੁੱਟ ਵਰਤਾਏ ਗਏ। ਸੰਗਤਾਂ ਵਲੋਂ ਗੁਰੂ ਗ੍ਰਥ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਨੂੰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਕੀਰਤਨੀ ਜੱਥੇ ਵਲੋਂ ਵੱਖ ਵੱਖ-ਪੜਾਵਾਂ ਦੌਰਾਨ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ। ਨਗਰ ਕੀਰਤਨ ਦੌਰਾਨ ਹਰੀ ਸਿੰਘ ਨਲੂਆ ਗਤਕਾ ਅਖਾੜਾ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਮਲਕਪੁਰ, ਸਤਵਿੰਦਰ ਸਿੰਘ ਘੁੰਮਣ ਸਕੱਤਰ, ਸੁਰਿੰਦਰ ਸਿੰਘ ਜੇ.ਈ. ਕੈਸ਼ੀਅਰ, ਸੁੱਚਾ ਸਿੰਘ ਪ੍ਰਧਾਨ, ਦਰਸ਼ਨ ਸਿੰਘ ਮੀਤ ਪ੍ਰਧਾਨ, ਅੰਗ੍ਰੇਜ ਸਿੰਘ, ਨਰਿੰਦਰ ਸਿੰਘ, ਸਤਵਿੰਦਰ ਸਿੰਘ ਮਲਕਪੁਰ, ਦਿਲਬਾਗ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਬਦੇਸ਼ਾ, ਗੁਰਬਖਸ਼ਨ ਸਿੰਘ, ਬੀਬੀ ਜਸਬੀਰ ਕੌਰ, ਮਹਿੰਦਰ ਸਿੰਘ ਪੰਚਾਇਤ ਮੈਂਬਰ, ਗੁਰਚਰਨ ਸਿੰਘ, ਹਰਦੀਪ ਸਿੰਘ ਤੇ ਗੁਰਨਾਮ ਸਿੰਘ ਆਦਿ ਹਾਜਰ ਸਨ।