Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਮਲਕਪੁਰ ਵਿਖੇ ਸ਼ਰਧਾ ਪੂਰਵਕ ਹੋਇਆ ਬਾਬਾ ਬਾਲਕ ਨਾਥ ਜੀ ਦੀ ਵਿਸ਼ਾਲ ਚੌਂਕੀ ਅਤੇ ਭੰਡਾਰੇ ਦਾ ਆਯੋਜਨ

ਪਿੰਡ ਮਲਕਪੁਰ ਵਿਖੇ ਸ਼ਰਧਾ ਪੂਰਵਕ ਹੋਇਆ ਬਾਬਾ ਬਾਲਕ ਨਾਥ ਜੀ ਦੀ ਵਿਸ਼ਾਲ ਚੌਂਕੀ ਅਤੇ ਭੰਡਾਰੇ ਦਾ ਆਯੋਜਨ

ਫਗਵਾੜਾ 6 ਅਕਤੂਬਰ ( ਲਾਲੀ)

* ਰੈਕੀ ਸਿੰਘ ਨੇ ਬਾਬਾ ਜੀ ਦੀਆਂ ਭੇਟਾਂ ਨਾਲ ਸੰਗਤਾਂ ਨੂੰ ਲਾਇਆ ਝੂਮਣ
* ਸੰਗਤਾਂ ਨੂੰ ਅਸ਼ੀਰਵਾਦ ਦੇਣ ਪਹੁੰਚੇ ਮਹੰਤ ਰਾਜਿੰਦਰ ਗਿਰੀ ਮਹਾਰਾਜ

:  ਸਵ. ਭਗਤ ਦਾਸ ਰਾਮ ਹੀਰ ਦੇ ਅਸ਼ੀਰਵਾਦ ਸਦਕਾ ਨਜਦੀਕੀ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਸਥਿਤ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਦਿਓਟ ਸਿੱਧ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਭੰਡਾਰਾ ਅਤੇ ਵਿਸ਼ਾਲ ਚੌਂਕੀ ਸਮੂਹ ਹੀਰ ਪਰਿਵਾਰ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਕਰਵਾਈ ਗਈ। ਇਸ ਦੌਰਾਨ 1008 ਸ਼੍ਰੀ ਸ਼੍ਰੀ ਮਹੰਤ ਰਾਜਿੰਦਰ ਗਿਰੀ ਮਹਾਰਾਜ ਦਿਓਟ ਸਿੱਧ (ਹਿਮਾਚਲ ਪ੍ਰਦੇਸ਼) ਤੋਂ ਸੰਗਤਾਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਧਾਰਮਿਕ ਰਸਮਾਂ ਉਪਰੰਤ ਗਾਇਕ ਸੌਰਵ, ਅਨੀਸ਼ਾ ਵਾਲੀਆ ਅਤੇ ਰੈਕੀ ਸਿੰਘ ਨੇ ਬਾਬਾ ਜੀ ਦੀਆਂ ਭੇਟਾਂ ਦਾ ਸੁੰਦਰ ਗੁਣਗਾਨ ਕੀਤਾ। ਰੈਕੀ ਸਿੰਘ ਵਲੋਂ ਗਾਈਆਂ ਬਾਬਾ ਜੀ ਦੀਆਂ ਪ੍ਰਸਿੱਧ ਭੇਟਾਂ ਨੇ ਸ਼ਰਧਾਲੂ ਸੰਗਤਾਂ ਨੂੰ ਕਾਫੀ ਦੇਰ ਤੱਕ ਝੂਮਣ ਲਾਈ ਰੱਖਿਆ। ਦੁਪਿਹਰ ਸਮੇਂ ਬਾਬਾ ਜੀ ਦਾ ਭੰਡਾਰਾ ਅਤੁੱਟ ਵਰਤਾਇਆ ਗਿਆ। ਮਹੰਤ ਰਾਜਿੰਦਰ ਗਿਰੀ ਮਹਾਰਾਜ ਨੇ ਸੰਗਤਾਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਸਿੱਧ ਪੁਰਸ਼ ਸਮੁੱਚੇ ਸਮਾਜ ਦੇ ਸਾਂਝੇ ਹੁੰਦੇ ਹਨ। ਸਾਨੂੰ ਉਹਨਾਂ ਦੇ ਪਾਏ ਪੂਰਨਿਆਂ ਤੇ ਚਲਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਬਣਾਈ ਰੱਖਣਾ ਚਾਹੀਦਾ ਹੈ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਰਹਿੰਦੇ ਹੋਏ ਆਪਣੀ ਸੰਸਕ੍ਰਿਤੀ ਦੇ ਅਨੁਸਾਰ ਵੱਡਿਆਂ ਦਾ ਸਤਿਕਾਰ, ਮਾਤਾ ਪਿਤਾ ਦੀ ਸੇਵਾ ਅਤੇ ਪੜ੍ਹ-ਲਿਖ ਕੇ ਦੇਸ਼ ਕੌਮ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਆ। ਪ੍ਰਬੰਧਕਾਂ ਵਲੋਂ ਮਹੰਤ ਰਾਜਿੰਦਰ ਗਿਰੀ ਮਹਾਰਾਜ, ਗਾਇਕ ਕਲਾਕਾਰਾਂ ਅਤੇ ਸੇਵਾਦਾਰਾਂ ਨੂੰ ਸਨਮਾਨਤ ਕੀਤਾ ਗਿਆ ਅਤੇ ਸੰਗਤਾਂ ਦਾ ਵੱਡੀ ਗਿਣਤੀ ਵਿਚ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਦੂਰ ਦੁਰਾਢੇ ਤੋਂ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਹਾਜਰ ਹੋਈਆਂ।