Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪਿੰਡ ਮਲਕੋਵਾਲ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣੀ, ਮਾਸਟਰ ਸ਼ਮਸ਼ੇਰ..

ਪਿੰਡ ਮਲਕੋਵਾਲ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣੀ, ਮਾਸਟਰ ਸ਼ਮਸ਼ੇਰ..

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)

: ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜਿਸ ਤਹਿਤ ਪਿੰਡ ਮਲਕੋਵਾਲ ਬੀਤ ਦੇ ਲੋਕਾਂ ਨੇ ਮੀਟਿੰਗ ਕਰਕੇ ਮਾਸਟਰ ਸ਼ਮਸ਼ੇਰ ਸਿੰਘ ਨੂੰ ਸਰਪੰਚ ਚੁਣਿਆ ਅਤੇ ਵੱਖ-ਵੱਖ ਵਾਰਡਾਂ ਤੋਂ ਭਜਨ ਸਿੰਘ, ਕੈਪਟਨ ਦਲਵੀਰ ਸਿੰਘ, ਕਸ਼ਮੀਰ ਸਿੰਘ, ਲਾਡੀ ਅਤੇ ਮੁਲਤਾਨ ਸਿੰਘ ਨੂੰ ਪੰਚਾਇਤ ਮੈਂਬਰ ਬਣਾਇਆ ਗਿਆ | ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਸਰਕਾਰ ਤੋਂ ਗ੍ਰਾਂਟਾਂ ਮਿਲਣ ਤੋਂ ਇਲਾਵਾ ਇਹ ਏਕਤਾ ਪਿੰਡ ਵਿੱਚ ਭਾਈਚਾਰਾ ਕਾਇਮ ਰੱਖੇਗੀ। ਉਨ੍ਹਾਂ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ, ਠੇਕੇਦਾਰ ਕਾਬਲ ਸਿੰਘ, ਠੇਕੇਦਾਰ ਵਿਦਰ, ਸਾਬਕਾ ਸਰਪੰਚ ਪ੍ਰਵੇਸ਼ ਕੁਮਾਰ, ਸੂਬੇਦਾਰ ਅਜੀਤ ਸਿੰਘ, ਲਾਲੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।