Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਨਾਰੰਗਸ਼ਾਹਪੁਰ ਵਿਖੇ 555ਵੇਂ ਗੁੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ 13 ਨੂੰ

ਪਿੰਡ ਨਾਰੰਗਸ਼ਾਹਪੁਰ ਵਿਖੇ 555ਵੇਂ ਗੁੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ 13 ਨੂੰ

ਫਗਵਾੜਾ 11 ਨਵੰਬਰ (ਲਾਲੀ )

: ਫਗਵਾੜਾ ਦੇ ਨਜਦੀਕੀ ਪਿੰਡ ਨਾਰੰਗਸ਼ਾਹਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੇਵਾਦਾਰਾਂ ਰਣਜੀਤ ਸਿੰਘ, ਫੌਜਾ ਸਿੰਘ, ਚੂਹੜ ਸਿੰਘ, ਤਰਸੇਮ ਸਿੰਘ, ਸੁਖਵੰਤ ਸਿੰਘ, ਬਲਵੀਰ ਸਿੰਘ, ਸਰਪੰਚ ਹਰਵਿੰਦਰ ਸਿੰਘ ਨਾਹਲ, ਜੱਥੇਦਾਰ ਰਜਿੰਦਰ ਸਿੰਘ ਫੌਜੀ ਸਾਬਕਾ ਸਰਪੰਚ ਅਤੇ ਹੈੱਡ ਗ੍ਰੰਥੀ ਗਿਆਨੀ ਪੂਰਨ ਸਿੰਘ ਨੇ ਦੱਸਿਆ ਕਿ 13 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਗੁਰਦੁਆਰਾ 6ਵੀਂ ਪਾਤਸ਼ਾਹੀ ਪਿੰਡ ਨਾਰੰਗਸ਼ਾਹਪੁਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਉਪਰੰਤ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਹੋਵੇਗੀ। ਜਿਸ ਤੋਂ ਬਾਅਦ ਗ੍ਰਾਮ ਪੰਚਾਇਤ , ਨਾਰੰਗਸ਼ਾਹਪੁਰ ਤੇ ਗੰਡਵਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ – ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਵੱਖ ਵੱਖ ਪਕਵਾਨਾਂ ਦੇ ਲੰਗਰਾਂ ਨਾਲ ਸਵਾਗਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਰਾਗੀ ਤੇ ਢਾਡੀ ਜੱਥੇ ਸੰਗਤਾਂ ਨੂੰ ਰੱਬੀ ਬਾਣੀ ਸਰਵਣ ਕਰਵਾਉਣਗੇ। ਇਸ ਮੌਕੇ ਐਨ.ਆਰ.ਆਈ. ਵੀਰਾਂ ਵਲੋਂ ਭੇਜੀ ਗਈ ਰਾਸ਼ੀ ਨਾਲ ਗੁਰਪੁਰਬ ਦੀ ਖੁਸ਼ੀ ਵਿੱਚ ਸਮੁੱਚੇ ਪਿੰਡ ‘ਚ ਲੱਡੂ ਵੀ ਵੰਡੇ ਗਏ।