Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ – ਜ਼ਿਲ੍ਹਾ ਚੋਣ ਅਫਸਰ 

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ – ਜ਼ਿਲ੍ਹਾ ਚੋਣ ਅਫਸਰ 

ਹੁਸ਼ਿਆਰਪੁਰ, 17 ਅਗਸਤ (PPT NEWS) 
– ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖ਼ਾਸਤਾਂ 
: ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 1 ਜਨਵਰੀ 2023 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20, 21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਤਿੰਨ ਦਿਨਾਂ ਨੂੰ ਅਧਿਕਾਰੀ ਪਿੰਡਾਂ ਵਿਚ ਜਾ ਕੇ ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਦਰਖ਼ਾਸਤਾਂ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ 29 ਦਸੰਬਰ, 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ 5 ਜਨਵਰੀ ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਜ਼ਿਲ੍ਹੇ ਵਿਚ ਸਬੰਧਤ ਗ੍ਰਾਮ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੀ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ  ਉਹ ਫਾਰਮ ਨੰ: 1 ਵੋਟਾਂ ਬਣਾਉਣ ਲਈ, ਫਾਰਮ ਨੰ: 2 ਕਿਸੇ ਇਤਰਾਜ਼/ਵੋਟਾਂ ਕੱਟਣ ਲਈ ਅਤੇ ਫਾਰਮ ਨੰ: 3 ਦਿੱਤੇ ਗਏ ਪਰਟੀਕੁਲਰ ਦੇ ਇੰਦਰਾਜ ਵਿਚ ਸੋਧ (ਪਤੇ ਵਿਚ ਤਬਦੀਲੀ ਜਾਂ ਪਤੇ ਵਿਚ ਸੋਧ ਜਾਂ ਕੋਈ ਹੋਰ ਸੋਧ ਲਈ) ਵਰਤੋਂ ਵਿਚ ਲਿਆ ਸਕਦੇ ਹਨ। ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਐਸ.ਡੀ.ਐਮਜ਼਼) ਦੇ ਦਫ਼ਤਰਾਂ ਵਿਚ ਉਪਲੱਬਧ ਹਨ।