Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਰਾਜਾ ਕਲਾਂ ਦੇ ਨੌਜਵਾਨ ਦੀ ਕੰਡੀ ਕਨਾਲ ਨਹਿਰ ਵਿੱਚ ਨਹਾਉਣ ਸਮੇਂ ਡੁੱਬਣ ਨਾਲ ਮੌ+ਤ

ਪਿੰਡ ਰਾਜਾ ਕਲਾਂ ਦੇ ਨੌਜਵਾਨ ਦੀ ਕੰਡੀ ਕਨਾਲ ਨਹਿਰ ਵਿੱਚ ਨਹਾਉਣ ਸਮੇਂ ਡੁੱਬਣ ਨਾਲ ਮੌ+ਤ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ) 

27 ਜੂਨ : ਅੱਜ ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਰਾਜਾ ਕਲਾਂ ਦੇ ਨੌਜਵਾਨ ਮੋਹਿਤ ਭਾਟੀਆ ਦੀ  ਕੰਡੀ ਕਨਾਲ ਨਹਿਰ ਵਿੱਚ ਨਹਾਉਣ ਸਮੇਂ ਡੁੱਬਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਦੀ ਮੌਤ ਦੀ ਸੂਚਨਾ ਮਿਲਦਿਆ ਹੀ ਪਿੰਡ ਰਾਜਾ ਕਲਾਂ ਵਿਖੇ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਪਿੰਡ ਰਾਜਾ ਕਲਾਂ ਆਪਣੇ ਦੋਸਤਾਂ ਨਾਲ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ। ਜਦੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਤਾਂ ਪਿੰਡ ਬਡਲਾ ਨਜ਼ਦੀਕ ਕੰਢੀ ਕਨਾਲ ਨਹਿਰ ਵਿੱਚ ਨਹਾਉਣ ਲਈ ਰੁਕ ਗਏ। ਮੋਹਿਤ ਕੁਮਾਰ ਜਿਵੇਂ ਨਹਿਰ ਵਿਚ ਨਹਾਉਣ ਲਈ ਉਤਰਿਆ ਤਾਂ ਪਾਣੀ ਜ਼ਿਆਦਾ ਹੋਣ ਕਰਕੇ ਉਸ ਕੋਲੋਂ ਪਾਣੀ ਚੋਂ ਬਾਹਰ ਨਿਕਲਿਆ ਨਹੀਂ ਗਿਆ। ਉਸ ਦੇ ਸਾਥੀਆਂ ਵੱਲੋਂ ਰੌਲਾ ਪਾਉਣ ਤੇ ਸਥਾਨਕ ਲੋਕਾਂ ਵੱਲੋਂ ਉਸ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਉਸ ਨੂੰ ਤੁਰੰਤ ਪੀ ਐਚ ਸੀ ਹਸਪਤਾਲ ਮੰਡ ਪੰਧੇਰ ਵਿਖੇ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦਸੂਹਾ ਵਿਖੇ ਮੋਰਚਰੀ ਚ ਰੱਖਵਾ ਦਿੱਤੀ ਗਈ ਹੈ।