Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਰੰਗੀਲਪੁਰ, ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 31 ਜਨਵਰੀ ਨੂੰ ਲੱਗੇਗਾ

ਪਿੰਡ ਰੰਗੀਲਪੁਰ, ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 31 ਜਨਵਰੀ ਨੂੰ ਲੱਗੇਗਾ

ਬਟਾਲਾ ( ਅਵਿਨਾਸ਼ ਸ਼ਰਮਾ)

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

28 ਜਨਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ 31 ਜਨਵਰੀ 2023 ਨੂੰ ਸਵੇਰੇ 10 ਵਜੇ ਪਿੰਡ ਰੰਗੀਲਪੁਰ, ਬਟਾਲਾ ਵਿਖੇ ਆਈ.ਵਾਈ.ਓ.ਐਮ ਸਕੀਮ ਅਧੀਨ ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ 31 ਜਨਵਰੀ ਨੂੰ ਲਗਾਏ ਜਾ ਰਹੇ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ. ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਸ਼ੇਸ ਮਹਿਮਾਨ ਵਜੋ ਸ਼ਿਰਕਤ ਕਰਨਗੇ।

ਉਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਮਾਹਿਰਾ ਵਲੋਂ ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ ਜਾਵੇਗੀ, ਇਸ ਲਈ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ।