Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਸਹਿਜੋਵਾਲ ਵਿਖੇ ਚੋਰਾਂ ਨੇ ਸ਼ਿਵ ਮੰਦਿਰ ਨੂੰ ਬਣਾਇਆ ਨਿਸ਼ਾਨਾ,ਕੀਮਤੀ ਸਮਾਨ ਲੈ ਉੱਡੇ

ਪਿੰਡ ਸਹਿਜੋਵਾਲ ਵਿਖੇ ਚੋਰਾਂ ਨੇ ਸ਼ਿਵ ਮੰਦਿਰ ਨੂੰ ਬਣਾਇਆ ਨਿਸ਼ਾਨਾ,ਕੀਮਤੀ ਸਮਾਨ ਲੈ ਉੱਡੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

: ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਸਹਿਜੋਵਾਲ ਵਿਖੇ ਸ਼ਿਵ ਮੰਦਿਰ ਚ ਚੋਰਾਂ ਵਲੋਂ ਬੀਤੀ ਰਾਤ ਚੋਰੀ ਨੂੰ ਅੰਜਾਮ ਦਿਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਮਦਨ ਲਾਲ, ਪਰਮਲਾ ਦੇਵੀ, ਕਾਂਤਾ ਦੇਵੀ, ਕਮਲੇਸ਼ ਕੁਮਾਰੀ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਸ਼ਿਵ ਮੰਦਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ, ਇੱਕ ਐਲ ਈ ਡੀ, ਇਨਵਰਟਰ ਅਤੇ ਉਸਦੀ ਬੈਟਰੀ ਅਤੇ ਪੈਸੇ ਚੋਰੀ ਕੀਤੇ ਗਏ ਹਨ। ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਮੰਦਿਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਚੋਰੀ ਕਰਦਿਆਂ ਚੋਰਾਂ ਦੀਆਂ ਤਸਵੀਰਾਂ ਕੈਦ ਹੋਈ ਹਨ। ਉਨ੍ਹਾਂ ਵਲੋਂ ਇਸ ਦੀ ਸੂਚਨਾ ਗੜ੍ਹਦੀਵਾਲਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਗੜ੍ਹਦੀਵਾਲਾ ਹਲਕੇ ਵਿੱਚ ਚੋਰੀ ਦੀਆਂ ਘਟਨਾ ਵਾਪਰੀਆਂ ਹਨ। ਜਿਨਾ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਸਕਿਆ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੋਰਾਂ ਤੱਕ ਪਹੁੰਚ ਪਾਉਂਦੀ ਹੈ ਕਿ ਨਹੀਂ।