Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿੰਡ ਸਾਹਨੀ ਵਿਖੇ 30 ਤੇ 31 ਜਨਵਰੀ ਨੂੰ ਕਰਵਾਏ ਜਾ ਰਹੇ ਸਲਾਨਾ ਗਿਆਰਵੀਂ ਉਰਸ ਦੀਆਂ ਤਿਆਰੀਆਂ ਮੁਕੰਮਲ

ਪਿੰਡ ਸਾਹਨੀ ਵਿਖੇ 30 ਤੇ 31 ਜਨਵਰੀ ਨੂੰ ਕਰਵਾਏ ਜਾ ਰਹੇ ਸਲਾਨਾ ਗਿਆਰਵੀਂ ਉਰਸ ਦੀਆਂ ਤਿਆਰੀਆਂ ਮੁਕੰਮਲ

ਫਗਵਾੜਾ (ਲਾਲੀ ਦਾਦਰ )

* 31 ਜਨਵਰੀ ਨੂੰ ਵਰਤਾਇਆ ਜਾਵੇਗਾ ਕੜੀ ਦਾ ਪ੍ਰਸਿੱਧ ਲੰਗਰ

28 ਜਨਵਰੀ : ਧੰਨ ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ (ਤਹਿ.ਫਗਵਾੜਾ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਅਤੇ 31 ਜਨਵਰੀ ਨੂੰ ਦਰਬਾਰ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਗਿਆਰਵੀਂ ਉਰਸ ਦੀਆਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਵਧੇਰੇ ਜਾਣਕਾਰੀ ਦਿੰਦਿਆਂ ਸਾਂਈ ਕਰਨੈਲ ਸ਼ਾਹ ਨੇ ਦੱਸਿਆ ਕਿ ਪਹਿਲੇ ਦਿਨ 30 ਜਨਵਰੀ ਨੂੰ ਸ਼ਾਮ ਸਮੇਂ ਚਰਾਗ਼ ਅਤੇ ਰਾਤ ਨੂੰ ਮਹਿੰਦੀ ਦੀ ਰਸਮ ਅਦਾ ਕੀਤੀ ਜਾਵੇਗੀ। ਦੂਸਰੇ ਦਿਨ ਮੰਗਲਵਾਰ 31 ਜਨਵਰੀ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਅਤੇ ਚਾਦਰ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਜਿਸ ਤੋਂ ਬਾਅਦ ਦੁਪਿਹਰ 1 ਵਜੇ ਸੰਗਤਾਂ ‘ਚ ਕੜੀ ਦਾ ਪ੍ਰਸਾਦ ਵੰਡਿਆ ਜਾਵੇਗਾ। ਰਾਤ ਨੂੰ ਮਹਿਫਿਲ-ਏ-ਕੱਵਾਲ ਵੀ ਸਜਾਈ ਜਾਵੇਗੀ ਜਿਸ ਵਿੱਚ ਨਾਮਵਰ ਕੱਵਾਲ ਸੂਫੀਆਨਾ ਕਲਾਮ ਪੇਸ਼ ਕਰਨਗੇ। ਉਹਨਾਂ ਦੱਸਿਆ ਕਿ ਸਲਾਨਾ ਉਰਸ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ ਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸਲਾਨਾ ਉਰਸ ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਉਹਨਾਂ ਸਮੂਹ ਸੰਗਤਾਂ ਨੂੰ ਇਸ ਸਲਾਨਾ ਉਰਸ ਵਿਚ ਪਰਿਵਾਰਾਂ ਸਮੇਤ ਹਾਜਰੀ ਲਗਵਾ ਕੇ ਦਰਬਾਰ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਪੁਰਜੋਰ ਅਪੀਲ ਵੀ ਕੀਤੀ। ਇਸ ਮੌਕੇ ਸਰਪੰਚ ਰਾਮਪਾਲ ਸਾਹਨੀ, ਮੈਂਬਰ ਪੰਚਾਇਤ ਹਰਨੇਕ ਸਿੰਘ, ਚੁੰਨੀ ਰਾਮ ਨਿੱਕਾ ਪੰਚ, ਜਰਨੈਲ ਸਿੰਘ, ਮੇਜਰ ਸਿੰਘ, ਊਸ਼ਾ ਰਾਣੀ, ਪਰਮਜੀਤ ਕੌਰ ਤੋਂ ਇਲਾਵਾ ਅਮਰੀਕ ਸਿੰਘ ਮੀਕਾ, ਲਸ਼ਕਰੀ ਰਾਮ, ਪ੍ਰੇਮਨਾਥ,ਬਾਬਾ ਭਾਰਤੀ, ਨਿਰਮਲ ਸਿੰਘ ਚੱਕ ਹਕੀਮ, ਜੋਵਨਜੀਤ, ਅਵੀ, ਬਾਬਾ ਧੰਨਾ ਜੀ, ਬੱਬੂ ਲੱਖਪੁਰ,ਨਰੇਸ਼ ਕੁਮਾਰ, ਸੇਵਾ ਰਾਮ, ਅਰਸ਼ਿਤ, ਅਮਿਤ, ਸੰਜੀਵ ਕੁਮਾਰ, ਅਰਵਿੰਦ ਪਾਠਕ, ਕੁਲਵੀਰ ਸਿੰਘ, ਇੰਦਰਜੀਤ, ਹਨੀ ਕੋਸ਼ਲ,ਚਮਨ ਲਾਲ ਕਾਲੂਪੁਰ, ਲਛਮਣ ਸਾਹਨੀ, ਸੁਰਿੰਦਰ ਸਿੰਘ, ਡੋਰੀ ਲਾਲ, ਦੀਪ ਸਿੰਘ,ਸੁਰਜੀਤ ਰਾਮ ਰਾਜੋਵਾਲ,ਰਾਜ ਕੁਮਾਰ, ਕਮਲਜੀਤ ਪ੍ਰੇਮਪੁਰ, ਰਾਜੂ ਢੋਲੀ, ਗੁਰਪ੍ਰੀਤ ਗੋਪੀ, ਸੂਬਾ ਸਾਹਨੀ, ਪਰਵੀਨ ਸਾਹਨੀ, ਰਾਜਾ ਸਾਹਨੀ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਦੇਵੀ ਪ੍ਰਕਾਸ਼ ਨੰਬਰਦਾਰ, ਓਮ ਪ੍ਰਕਾਸ਼, ਰਣਜੀਤ ਸਿੰਘ ਕਾਹਲੋਂ ਆਦਿ ਹਾਜਰ ਸਨ।

ਤਸਵੀਰ 001, ਕੈਪਸ਼ਨ- ਪਿੰਡ ਸਾਹਨੀ ਵਿਖੇ ਕਰਵਾਏ ਜਾ ਰਹੇ ਸਲਾਨਾ ਗਿਆਰਵੀਂ ਉਰਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਂਈ ਕਰਨੈਲ ਸ਼ਾਹ ਅਤੇ ਹੋਰ।