Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬੇਕਾਬੂ ਹੋਈ ਕਾਰ ਦਰਖ਼ਤ ਨਾਲ ਟਕਰਾਈ, ਕਾਰ ਸਵਾਰ ਨੌਜਵਾਨ ਦੀ ਹੋਈ ਮੌ+ਤ

ਬੇਕਾਬੂ ਹੋਈ ਕਾਰ ਦਰਖ਼ਤ ਨਾਲ ਟਕਰਾਈ, ਕਾਰ ਸਵਾਰ ਨੌਜਵਾਨ ਦੀ ਹੋਈ ਮੌ+ਤ

ਫਗਵਾੜਾ (ਲਾਲੀ ਦਾਦਰ) 

8 ਜੁਲਾਈ :  ਪਿੰਡ ਸਾਹਨੀ ਦੇ ਬੱਸ ਸਟਾਪ ਨਜਦੀਕ ਬੀਤੀ ਰਾਤ ਕਰੀਬ 10.30 ਵਜੇ ਬੇਕਾਬੂ ਹੋਈ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾ ਜਾਣ ਨਾਲ ਇਕ ਨੌਜਵਾਨ ਦੀ ਮੌ+ਤ ਹੋਣ ਦਾ ਸਮਾਚਾਰ ਹੈ। ਮਿ੍ਰਤਕ ਦੀ ਪਹਿਚਾਣ ਕੁਲਵੰਤ ਰਾਮ ਉਰਫ ਕਮਲ (36) ਪੁੱਤਰ ਜੀਤ ਰਾਮ ਵਾਸੀ ਪਿੰਡ ਮੀਰਾਪੁਰ ਤਹਿਸੀਲ ਫਗਵਾੜਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਪਿੰਡ ਸਾਹਨੀ ਕਿਸੇ ਨਿਜੀ ਕੰਮ ਤੋਂ ਆਇਆ ਸੀ ਅਤੇ ਜਦੋਂ ਵਾਪਸੀ ਘਰ ਜਾ ਰਿਹਾ ਸੀ ਤਾਂ ਉਸਦੀ ਫੋਰਡ ਕਾਰ ਨੰਬਰ ਪੀਬੀ 36 ਡੀ 4949 ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਪਿੱਪਲ ਦੇ ਦਰਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ ਨੌਜਵਾਨ ਗੰਭੀਰ ਜਖਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌ+ਤ ਹੋ ਗਈ। ਮਿ੍ਰਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਹੈ। ਥਾਣਾ ਰਾਵਲਪਿੰਡੀ ਪੁਲਿਸ ਦੇ ਏ.ਐਸ.ਆਈ. ਚਮਕੌਰ ਸਿੰਘ ਨੇ ਮੌਕੇ ਤੇ ਪੁੱਜ ਕੇ ਦੁਰਘਟਨਾ ਦਾ ਜਾਇਜਾ ਲਿਆ ਅਤੇ ਪੁਲਿਸ ਨੇ 174 ਸੀ.ਆਰ.ਪੀ.ਸੀ. ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ।