Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਸੰਸਾਰਪੁਰ ਵਿਖੇ ਅੱਖਾਂ ਦੇ ਮੁਫਤ ਕੈਂਪ ਦੌਰਾਨ 425 ਮਰੀਜ਼ਾਂ ਦਾ ਚੈੱਕਅਪ

ਪਿੰਡ ਸੰਸਾਰਪੁਰ ਵਿਖੇ ਅੱਖਾਂ ਦੇ ਮੁਫਤ ਕੈਂਪ ਦੌਰਾਨ 425 ਮਰੀਜ਼ਾਂ ਦਾ ਚੈੱਕਅਪ

ਗੜ੍ਹਦੀਵਾਲਾ (ਚੌਧਰੀ) 

30 ਜਨਵਰੀ : ਕੈਨੇਡਾ ਨਿਵਾਸੀ ਸ. ਸਰਮੁੱਖ ਸਿੰਘ ਢਿਲੋਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਮਾਇਕ ਸਹਾਇਤਾ ਅਤੇ ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲਿਆਂ ਦੇ ਸਹਿਯੋਗ ਨਾਲ ਮਿਤੀ 29-1-23 ਨੂੰ ਪਿੰਡ ਸੰਸਾਰਪੁਰ ਵਿੱਚ ਅੱਖਾਂ ਦਾ ਮੁਫਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਅੱਖਾਂ ਦੇ ਮਾਹਿਰ ਡਾਕਟਰ ਕਪਲਮੀਤ ਸਿੰਘ ਅਤੇ ਡਾਕਟਰ ਹਰਪ੍ਰੀਤ ਕੌਰ ਸੰਘਾ ਨੇ 425 ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈੱਕਅੱਪ ਕੀਤਾ ਅਤੇ ਮੁਫਤ ਦਵਾਈਆਂ ਦਿੱਤੀਆਂ।  ਅੱਖਾਂ ਦੇ ਅਪਰੇਸ਼ਨ ਕਰਨ ਲਈ 85 ਮਰੀਜ਼ਾਂ ਦੀ ਚੋਣ ਕੀਤੀ ਗਈ।ਇਨ੍ਹਾਂ ਸਾਰੇ ਮਰੀਜ਼ਾਂ ਨੂੰ ਬੱਸਾਂ ਰਾਹੀਂ ਜਲੰਧਰ ਲਿਜਾ ਕੇ ਮੁਫਤ ਉਪਰੇਸ਼ਨ ਕੀਤੇ ਜਾਣਗੇ ਅਤੇ ਮੁਫਤ ਲੈਨਜ਼ ਪਾਏ ਜਾਣਗੇ।ਇਸ ਮੌਕੇ ਮਾਸਟਰ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਦੇ ਠਹਿਰਨ ਅਤੇ ਖਾਣਾ ਮੁਫਤ ਦਿੱਤਾ ਜਾਵੇਗਾ।ਇਸ ਕੈਂਪ ਵਿੱਚ ਦੂਰ-ਦੁਰਾਡਿਓਂ ਹਿਮਾਚਲ ਤੱਕ ਲੋਕ ਆਏ ਸਨ,ਜਿਨ੍ਹਾਂ ਲਈ ਪਿੰਡ ਸੰਸਾਰਪੁਰ ਦੇ ਬਖਸ਼ੀਸ਼ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਲੰਗਰ ਦੀ ਸੇਵਾ ਕੀਤੀ।ਇਸ ਕੈਂਪ ਵਿੱਚ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਹੁੰਚ ਕੇ ਸਰਮੁੱਖ ਸਿੰਘ ਢਿਲੋਂ ਅਤੇ ਸੰਤ ਬਾਬਾ ਤੇਜਾ ਸਿੰਘ ਜੀ ਵਲੋਂ ਸਮਾਜ ਸੇਵਾ ਦੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।ਕੈਂਪ ਦੇ ਮੁੱਖ ਪ੍ਰਬੰਧਕ ਅਤੇ ਸੰਤ ਬਾਬਾ ਬਹਾਦਰ ਸਿੰਘ ਸੇਵਾ ਸੁਸਾਇਟੀ(ਰਜਿ.)ਦੇ ਪ੍ਰਧਾਨ ਮਾਸਟਰ ਸੁਰਜੀਤ ਸਿੰਘ ਨੇ ਕੈਂਪ ਵਿੱਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।