Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਸੰਸਾਰਪੁਰ ਵਿਖੇ ਮਹੀਨਾਵਾਰ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ

ਪਿੰਡ ਸੰਸਾਰਪੁਰ ਵਿਖੇ ਮਹੀਨਾਵਾਰ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ

ਦਸੂਹਾ (ਚੌਧਰੀ) 

: ਸੰਤ ਬਾਬਾ ਬਹਾਦਰ ਸਿੰਘ ਜੀ ਦੇ ਤਪ-ਅਸਥਾਨ,ਪਿੰਡ ਸੰਸਾਰਪੁਰ ਵਿਖੇ ਮਹੀਨਾਵਾਰ ਹੋਮਿਓਪੈਥੀ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 42 ਮਰੀਜ਼ਾਂ ਦਾ ਚੈੱਕ ਅੱਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਇਹ ਕੈਂਪ ਸੰਤ ਜੀ ਦੇ ਨਾਮ ਤੇ ਰਜਿੱਸਟਰਡ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਹਰ ਮਹੀਨੇ ਲਗਾਇਆ ਜਾਂਦਾ ਹੈ। ਸੇਵਾ ਸੁਸਾਇਟੀ ਦੇ ਮੈਂਬਰ ਆਪਣੀ ਕਿਰਤ-ਕਮਾਈ ਵਿੱਚੋਂ ਹਰ ਮਹੀਨੇ ਆਪਣਾ ਬਣਦਾ-ਸਰਦਾ ਯੋਗਦਾਨ ਪਾਕੇ ਇਹ ਕੈਂਪ ਲਗਾਉਂਦੇ ਹਨ।ਇਸ ਕੈਂਪ ਵਿੱਚ ਸਰਵਣ ਸਿੰਘ ਪਟਵਾਰੀ,ਸਵਰਨ ਸਿੰਘ, ਜਰਨੈਲ ਸਿੰਘ, ਨਰਿੰਦਰ ਪਾਲ ਸਿੰਘ, ਚਤੁਰ ਸਿੰਘ, ਕਿੱਕਰ ਸਿੰਘ ਸਾਬਕਾ ਸਰਪੰਚ, ਮਾਸਟਰ ਸੁਰਜੀਤ ਸਿੰਘ, ਮਨਦੀਪ ਪਾਲ ਸਿੰਘ, ਬਿਸ਼ਨ ਸਿੰਘ, ਖਜ਼ਾਨ ਸਿੰਘ ਅਤੇ ਹੋਰ ਬਹੁਤ ਸਾਰੇ ਵਿਅਕਤੀ ਹਾਜ਼ਰ ਸਨ।
ਅਗਲਾ ਮਹੀਨਾਵਾਰ ਹੋਮਿਓਪੈਥੀ ਦਾ ਇਹ ਕੈਂਪ ਮਿਤੀ 12-3-25 ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ।