Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਵਜੀਦੋਵਾਲ ਵਿਖੇ ਡੇਂਗੂ ਮਲੇਰੀਆ ਤੋਂ ਬਚਾਅ ਲਈ ਕੀਤਾ ਦਵਾਈ ਦਾ ਛਿੜਕਾਅ

ਪਿੰਡ ਵਜੀਦੋਵਾਲ ਵਿਖੇ ਡੇਂਗੂ ਮਲੇਰੀਆ ਤੋਂ ਬਚਾਅ ਲਈ ਕੀਤਾ ਦਵਾਈ ਦਾ ਛਿੜਕਾਅ

ਫਗਵਾੜਾ 12 ਨਵੰਬਰ ( ਲਾਲੀ)

* ਬਿਮਾਰੀਆਂ ਤੋਂ ਬਚਾਅ ਲਈ ਸੁਚੇਤ ਰਹਿਣ ਲੋਕ – ਰਿੰਪਲ ਕੁਮਾਰ

: ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮਪਾਲ ਰਾਣਾ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਚੋਣ ਪ੍ਰਕ੍ਰਿਆ ਖਤਮ ਹੋਣ ਤੋਂ ਬਾਅਦ ਨਵੀਂਆਂ ਬਣੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਪੇਂਡੂ ਇਲਾਕਿਆਂ ‘ਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਕੀਟਨਾਸ਼ਕ ਦਵਾਈ ਦਾ ਛਿੜਕਾਅ ਸ਼ੁਰੂ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪੰਚਾਇਤ ਸਕੱਤਰ ਮਲਕੀਤ ਚੰਦ ਕੰਗ ਅਤੇ ਉਹਨਾਂ ਦੀ ਟੀਮ ਵਲੋਂ ਪਿੰਡ ਵਜੀਦੋਵਾਲ ਦੇ ਸਰਪੰਚ ਰਿੰਪਲ ਕੁਮਾਰ ਤੇ ਪੰਚਾਇਤ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ਜਨਤਕ ਥਾਵਾਂ ਅਤੇ ਗੰਦਗੀ ਦੇ ਢੇਰਾਂ, ਛੱਪੜਾਂ ਤੋਂ ਇਲਾਵਾ ਗਲੀਆਂ ਨਾਲੀਆਂ ਵਿਚ ਦਵਾਈ ਦਾ ਛਿੜਕਾਅ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪੰਚਾਇਤ ਸਕੱਤਰ ਮਲਕੀਤ ਚੰਦ ਨੇ ਦੱਸਿਆ ਕਿ ਬੀ.ਡੀ.ਪੀ.ਓ. ਦਫਤਰ ਵਲੋਂ ਬਰਸਾਤੀ ਮੌਸਮ ਵਿਚ ਛਿੜਕਾਅ ਦੀ ਇਹ ਮੁਹਿਮ ਅਰੰਭੀ ਗਈ ਸੀ ਪਰ ਪੰਚਾਇਤੀ ਚੋਣ ਜਾਬਤਾ ਲਾਗੂ ਹੋਣ ਕਰਕੇ ਕੁੱਲ 91 ਪਿੰਡਾਂ ਵਿਚੋਂ ਕਾਫੀ ਪਿੰਡ ਰਹਿ ਗਏ ਸਨ। ਜਿਸ ਕਰਕੇ ਆਉਂਦੇ ਦਿਨਾਂ ਵਿਚ ਬਰਸਾਤ ਦੀ ਸੰਭਾਵਨਾ ਨੂੰ ਦੇਖਦੇ ਹੋਏ ਰਹਿੰਦੇ ਪਿੰਡ ਕਵਰ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਸਰਪੰਚ ਰਿੰਪਲ ਕੁਮਾਰ ਨੇ ਬੀ.ਡੀ.ਓ. ਦਫਤਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੇਂਡੂ ਵਿਕਾਸ ਵਿਚ ਇਸ ਵਿਭਾਗ ਦੀ ਵੱਡੀ ਭੂਮਿਕਾ ਹੁੰਦੀ ਹੈ। ਉਹਨਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਦੇ ਗਮਲਿਆਂ, ਪੰਛੀਆਂ ਦੇ ਪੀਣ ਵਾਲੇ ਪਾਣੀ ਦੇ ਭਾਂਡਿਆਂ ਅਤੇ ਆਲੇ-ਦੁਆਲੇ ਫਾਲਤੂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਅਸ਼ੋਕ ਕੁਮਾਰ, ਨਰਿੰਦਰ ਕੁਮਾਰ, ਸੰਜੀਵ ਕੁਮਾਰ, ਰਿਟਾ. ਇੰਸਪੈਕਟਰ ਰਮਨ ਕੁਮਾਰ, ਰਵੀ ਦੱਤ, ਬਲਿਹਾਰ ਚੰਦ, ਜਸਵਿੰਦਰ ਪਾਲ, ਬਨੀ ਸ਼ਰਮਾ, ਵਿਕਾਸ ਕੁਮਾਰ, ਹੰਸਰਾਜ, ਕੁਲਦੀਪ ਕੁਮਾਰ, ਸੋਹਨ ਲਾਲ ਆਦਿ ਹਾਜਰ ਸਨ।

ਕੈਪਸ਼ਨ- ਪਿੰਡ ਵਜੀਦੋਵਾਲ ਵਿਖੇ ਗੱਲਬਾਤ ਕਰਦੇ ਹੋਏ ਪੰਚਾਇਤ ਸਕੱਤਰ ਮਲਕੀਤ ਚੰਦ ਦੇ ਨਾਲ ਸਰਪੰਚ ਰਿੰਪਲ ਕੁਮਾਰ ਆਦਿ ਅਤੇ (ਹੇਠਾਂ) ਦਵਾਈ ਦਾ ਛਿੜਕਾਅ ਕਰਦਾ ਮੁਲਾਜਮ।