Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਵਜੀਦੋਵਾਲ ਵਿਖੇ ਮਨਰੇਗਾ ਸਕੀਮ ਤਹਿਤ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਪਿੰਡ ਵਜੀਦੋਵਾਲ ਵਿਖੇ ਮਨਰੇਗਾ ਸਕੀਮ ਤਹਿਤ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਫਗਵਾੜਾ 9 ਨਵੰਬਰ (ਲਾਲੀ )

* ਸਵੱਛਤਾ ‘ਚ ਸਹਿਯੋਗ ਕਰਨ ਪਿੰਡ ਵਾਸੀ – ਸਰਪੰਚ ਰਿੰਪਲ ਕੁਮਾਰ

: ਇੱਥੋਂ ਦੇ ਨਜਦੀਕੀ ਪਿੰਡ ਵਜੀਦੋਵਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਮਗਨਰੇਗਾ ਸਕੀਮ ਅਧੀਨ ਵਿਕਾਸ ਦੇ ਕੰਮ ਮਨਰੇਗਾ ਕਾਮਿਆਂ ਵਲੋਂ ਜੰਗੀ ਪੱਧਰ ਤੇ ਜਾਰੀ ਹਨ। ਚਲ ਰਹੇ ਕੰਮਾਂ ਦਾ ਜਾਇਜਾ ਲੈਣ ਸਮੇਂ ਗੱਲਬਾਤ ਕਰਦਿਆਂ ਸਰਪੰਚ ਰਿੰਪਲ ਕੁਮਾਰ ਨੇ ਦੱਸਿਆ ਕਿ ਬਰਮਾ ਤੇ ਮਿੱਟੀ ਪਾਉਣ ਅਤੇ ਗੁਰੂ ਘਰ ਦੇ ਵਿਹੜੇ ਦਾ ਲੈਵਲ ਕਰਨ ਤੋਂ ਇਲਾਵਾ ਭੰਗ ਬੂਟੀ ਦੀ ਸਾਫ ਸਫਾਈ ਦੇ ਕੰਮ ਕਰਵਾਏ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਨਵੀਂ ਗ੍ਰਾਮ ਪੰਚਾਇਤ ਵਲੋਂ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਉਹਨਾਂ ਪਿੰਡ ਵਾਸੀਆਂ ਨੂੰ ਵੀ ਭਰੋਸਾ ਦਿੱਤਾ ਕਿ ਪਿੰਡ ਦੀ ਖੂਬਸੂਰਤੀ ਨੂੰ ਵਧਾਉਣ ਵਿਚ ਪੰਚਾਇਤ ਦਾ ਸਾਥ ਦੇਣ। ਜਨਤਕ ਥਾਵਾਂ ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ ਦੇ ਨਾਲ ਹੀ ਬੂਟੇ ਵੀ ਲਗਾਏ ਜਾਣ। ਇਸ ਮੌਕੇ ਮੇਹਟ ਹਰਦੀਪ ਮਾਨ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਧਾਨ ਮਨਜੀਤ ਸਿੰਘ, ਬਲਿਹਾਰ ਲਾਲ, ਹਰਮੇਸ਼ ਲਾਲ, ਲਾਲ ਚੰਦ, ਮਨਜੀਤ ਕੌਰ, ਸ਼ਿੰਦੋ ਰਾਣੀ, ਲਛਮੀ ਦੇਵੀ, ਦਲਵੀਰ ਕੌਰ, ਬਲਵਿੰਦਰ ਕੌਰ, ਬਲਵੀਰ ਕੌਰ, ਦੇਸਰਾਜ, ਚਮਨ ਲਾਲ ਆਦਿ ਹਾਜਰ ਸਨ।
ਤਸਵੀਰ 002, ਕੈਪਸ਼ਨ- ਪਿੰਡ ਵਜੀਦੋਵਾਲ ਵਿਖੇ ਮਨਰੇਗਾ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਘਾਟ ਬੂਟੀ ਦੀ ਸਫਾਈ ਦਾ ਦ੍ਰਿਸ਼।