Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪਿੰਡ ਵਿਛੌੜੀ ਡੇਂਗੂ ਦੇ ਬਚਾਅ ਸਬੰਧੀ ਕੀਤਾ ਜਾਗਰੂਕ 

ਪਿੰਡ ਵਿਛੌੜੀ ਡੇਂਗੂ ਦੇ ਬਚਾਅ ਸਬੰਧੀ ਕੀਤਾ ਜਾਗਰੂਕ 

ਪਿੰਡ ਵਿਛੌੜੀ ਡੇਂਗੂ ਦੇ ਬਚਾਅ ਸਬੰਧੀ ਕੀਤਾ ਜਾਗਰੂਕ 

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾਕਟਰ ਦਵਿੰਦਰ ਕੁਮਾਰ ਢਾਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਿੰਦਰ ਜੀਤ ਸਿੰਘ ਪੀ ਐੱਚ ਸੀ ਸੜੌਆ ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਪਿੰਡ ਦੇ ਲੋਕਾਂ ਨੂੰ ਮਲੇਰੀਆ ਅਤੇ ਡੇਗੂ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਡੇਂਗੂ ਬੁਖਾਰ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਡੇਂਗੂ ਦੇ ਲੱਛਣਾਂ ਸਬੰਧੀ ਦੱਸਿਆ ਕਿ ਇਸ ਵਿਚ ਤੇਜ਼ ਬੁਖਾਰ, ਸਿਰ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,ਮਾਸ ਪੇਸ਼ੀਆਂ ਤੇ ਜੌੜਾ ਵਿਚ ਦਰਦ, ਜੀ ਕੱਚਾ ਹੋਣਾ, ਚਮੜੀ ਤੇ ਦਾਣੇ ਅਤੇ ਹਾਲਤ ਖ਼ਰਾਬ ਹੋਣ ਤੇ ਮੂੰਹ ਨੱਕ ਅਤੇ ਮਸੂੜਿਆਂ ਵਿੱਚੋਂ ਖ਼ੂਨ ਦਾ ਵਗਣਾ ਆਦਿ ਹੋ ਸਕਦੇ ਹਨ ਡੇਂਗੂ ਦੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ, ਕੂਲਰਾਂ ਗਮਲਿਆਂ ਅਤੇ ਫਰਿੱਜਾਂ ਦੀਆ ਟੇ੍ਆ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕਰਕੇ ਸੁੱਕਾਣਾ ਚਾਹੀਦਾ ਹੈ, ਛੱਤਾਂ ਤੇ ਰੱਖੀਆ ਪਾਣੀ ਦੀਆ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਟੁੱਟੇ ਭੱਜੇ ਬਰਤਨਾਂ ਡਰੰਮਾ, ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖੋ, ਖੜ੍ਹੇ ਪਾਣੀ ਦੇ ਉੱਤੇ ਸੜਿਆ ਹੋਏ ਕਾਲੇ ਤੇਲ ਦਾ ਛਿੜਕਾਅ ਕਰੋ, ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਸੀਂ ਅਜਿਹੇ ਕੱਪੜੇ ਪਹਿਨਣੇ ਚਾਹੀਦੇ ਹਨ ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਰਹੇ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ ਜੇਕਰ ਕਿਸੇ ਨੂੰ ਬੁਖਾਰ ਦੇ ਦੌਰਾਨ ਦੱਸੇ ਗਏ ਲੱਛਣ ਨਜ਼ਰ ਆਉਣ ਤਾਂ ਤੁਰੰਤ ਸਬ ਸੈਂਟਰ ਤੇ ਜਾ ਨੇੜੇ ਸਰਕਾਰੀ ਹਸਪਤਾਲ ਵਿੱਚ ਸਪੰਰਕ ਕਰੋ ਡੇਂਗੂ ਦੇ ਟੈਸਟ ਅਤੇ ਸੁਪੋਰਟਿਵ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਟੀਮ ਮੈਂਬਰ ਨੂੰ ਲੈ ਕੇ ਪਿੰਡ ਵਿੱਚ ਘਰਾਂ ਵਿੱਚ ਜਾ ਕੇ ਮੱਛਰਾਂ ਦਾ ਲਾਰਵਾ ਚੈੱਕ ਕੀਤਾ ਜਾਂਦਾ ਇਸ ਮੌਕੇ ਤੇ ਰਜਨੀ ਬਾਲਾ ਮਲਟੀਪਰਪਜ ਹੈਲਥ ਵਰਕਰ ਫੀਮੇਲ ਆਸ਼ਾ ਵਰਕਰਾਂ ਅਤੇ ਹੈਲਥ ਵੰਲਟੀਅਰ ਹਾਜ਼ਰ ਸਨ

error: copy content is like crime its probhihated