Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਦੇ ਕੱਟੇ ਚਲਾਨ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਦੇ ਕੱਟੇ ਚਲਾਨ

ਪਠਾਨਕੋਟ ( ਅਵਿਨਾਸ਼ ਸ਼ਰਮਾ) 

ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਹੁੰਦੀਆਂ ਹਨ : ਇੰਸਪੈਕਟਰ ਰਾਜ ਅਮ੍ਰਿਤ

18 ਜੁਲਾਈ : ਸਿਵਲ ਸਰਜਨ ਪਠਾਨਕੋਟ ਡਾ ਕਿਰਨ ਬਾਲਾ ਦੇ ਹੁਕਮਾਂ ਅਨੁਸਾਰ ਤੰਬਾਕੂ ਪ੍ਰੋਗਰਾਮ ਅਫਸਰ ਡਾ ਸ਼ੈਲਾ ਮਹਿਤਾ ਦੀ ਅਗਵਾਈ ਹੇਠ ਪਠਾਨਕੋਟ ਵਿਖੇ ਪੰਗੋਲੀ ਚੌਂਕ ਤੋਂ ਮਮੂਨ ਚੌਂਕ ਤੱਕ ਕੋਟਪਾ ਐਕਟ ਦੀ ‌ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਦੇ ਚਲਾਨ ਕੱਟੇ ਜੋ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਵੇਚ ਸਕਦੇ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ ਸਬੰਧੀ ਜਾਗਰੂਕ ਵੀ ਕੀਤਾ ਗਿਆ । ਇਸ ਮੋਕੇ ਤੇ ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ,ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਅਨੋਖ ਲਾਲ,ਦਲਜੀਤ ਸਿੰਘ , ਮੁਕੇਸ਼ ਕੁਮਾਰ ਸਿਹਤ ਵਰਕਰ ਆਦਿ ਹਾਜ਼ਰ ਸਨ ।