Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲਿਆਂ ਦੇ ਕੱਟੇ ਚਲਾਨ 

ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲਿਆਂ ਦੇ ਕੱਟੇ ਚਲਾਨ 

ਪਠਾਨਕੋਟ ( ਅਵਿਨਾਸ਼ ਸ਼ਰਮਾ)

20 ਫਰਵਰੀ : ਕਾਰਜਕਾਰੀ ਸਿਵਲ ਸਰਜਨ ਪਠਾਨਕੋਟ ਡਾ ਅਦਿਤੀ ਸਲਾਰੀਆ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਨਰੋਟ ਜੈਮਲ ਸਿੰਘ ਡਾ ਰਵੀ ਕਾਂਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਨਰੋਟ ਜੈਮਲ ਸਿੰਘ ਵਿਖੇ ਕੋਟਪਾ ਐਕਟ ਦੀ ‌ਉਲੰਘਣਾ ਕਰਨ ਵਾਲੇ ,9 ਵਿਅਕਤੀਆਂ ਦੇ ਚਲਾਨ ਕੱਟੇ । ਇਹ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਪਦਾਰਥ ਨਹੀਂ ਵੇਚ ਸਕਦੇ । ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਜਾਂ ਪੈਸਾ ਇਕੱਠਾ ਕਰਨਾ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ । ਇਸ ਮੋਕੇ ਤੇ ਹੈਲਥ ਵਰਕਰ ਸ਼ਕਤੀ ਗੋਪਾਲ, ਸ਼ੇਰ ਸਿੰਘ ਆਦਿ ਹਾਜ਼ਰ ਸਨ ।

error: copy content is like crime its probhihated