Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ 

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ 

ਗੜ੍ਹਦੀਵਾਲਾ 6 ਮਾਰਚ (ਚੌਧਰੀ /ਯੋਗੇਸ਼ ਗੁਪਤਾ/ ਪ੍ਰਦੀਪ ਸ਼ਰਮਾ ) : ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਸੋਸਾਇਟੀ (ਰਜਿ.) ਗੜ੍ਹਦੀਵਾਲਾ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੁ ਰਵਿਦਾਸ ਮਹਾਰਾਜ ਜੀ ਦੇ 645 ਵੇਂ ਜਨਮ ਦਿਨ ਨੂੰ ਸਮਰਪਿਤ ਸ਼੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜੋ ਕਿ ਗੜ੍ਹਦੀਵਾਲਾ ਨਜਦੀਕ ਪਿੰਡ ਕੁਲੀਆਂ ਵਿਖੇ ਸਥਿਤ ਗੁਰਦੁਆਰਾ ਰਵਿਦਾਸ ਮਹਾਰਾਜ ਜੀ ਤੋਂ ਸ਼ੁਰੂ ਹੋ ਕਿ ਗੜ੍ਹਦੀਵਾਲਾ ਸ਼ਹਿਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।ਇਸ ਨਗਰ ਕੀਰਤਨ ਦੌਰਾਨ ਬਸਪਾ ਹਲਕਾ ਟਾਂਡਾ ਉੜਮੁੜ ਇਚਾਰਜ ਲਖਵਿੰਦਰ ਸਿੰਘ ਲੱਖੀ ਗਿਲਜੀਆਂ,ਆਮ ਆਦਮੀ ਪਾਰਟੀ ਦੇ ਹਲਕਾ ਇਚਾਰਜ ਜਸਵੀਰ ਸਿੰਘ ਰਾਜਾ ਗਿਲ ਅਤੇ ਉੱਘੇ ਸਮਾਜ ਸੇਵਕ ਮੈਨਜਰ ਫਕੀਰ ਸਿੰਘ ਸਹੋਤਾ ਵੱਲੋਂ ਉਚੇਚੇ ਤੌਰ ਤੇ ਹਾਜਰੀ ਭਰਦੇ ਹੋਏ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆ।ਇਸ ਨਗਰ ਕੀਰਤਨ ਦੌਰਾਨ ਕੀਰਤਨੀ ਜਥਿਆਂ ਅਤੇ ਸੰਗਤਾਂ ਵੱਲੋਂ ਗੁਰੂ ਜੀ ਦੀ ਮਹਿੰਮਾ ਦਾ ਗੁਣਗਾਨ ਕੀਤਾ ਗਿਆ।ਇਸ ਮੌਕੇ ਵੱਖ ਵੱਖ ਸਥਾਨਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾ ਸਵਾਗਤ ਕਰਦੇ ਹੋਏ ਲੰਗਰ ਲਗਾਏ ਗਏ।ਇਸ ਮੌਕੇ ਪ੍ਰਬੰਧਕਾਂ ਵਲੋਂ ਆਈਆ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ,ਗੁਰਦੀਪ ਸਿੰਘ, ਮਨਜੋਤ ਸਿੰਘ ਤਲਵੰਡੀ, ਸੋਸਾਇਟੀ ਪ੍ਰਧਾਨ ਹਰਪਾਲ ਸਿੰਘ ਭੱਟੀ, ਡਾ.ਜਸਪਾਲ ਸਿੰਘ,ਈਓ ਦਲਜੀਤ ਸਿੰਘ, ਲੈਕਚਰਾਰ ਬਲਦੇਵ ਸਿੰਘ ਧੁੱਗਾ,ਚੰਦਰ ਸੇਖਰ ਬੰਟੀ ਨਿਹਾਲਪੁਰ,ਜਸਪਾਲ ਸਿੰਘ ਬੇਰਛਾ,ਡਾ.ਬਲਜੀਤ ਸਿੰਘ,ਜਸਵੀਰ ਸਿੰਘ ਰਾਹੀ, ਲਾਲਾ ਦਾਤਾ, ਕਮਲਜੀਤ ਭਟੋਆ,ਕਰਮ ਸਿੰਘ,ਪ੍ਰਭਜੋਤ ਸਿੰਘ,ਯੁਵਰਾਜ, ਡਾ.ਮਹਿੰਦਰ ਮਲਹੋਤਰਾ, ਇਕਵਾਲ ਸਿੰਘ ਜੌਹਲ,ਡਾ. ਰਾਮਜੀ,ਸ਼ੁਭਮ ਸਹੋਤਾ,ਸ਼ੈਕੀ ਕਲਿਆਣ,ਕੁਲਦੀਪ ਸਿੰਘ ਮਿੰਟੂ, ਸਰਪੰਚ ਅਵਤਾਰ ਸਿੰਘ, ਬਲਵੀਰ ਸਿੰਘ ਜੌਹਲ,ਪੂਰਨ ਸਿੰਘ,ਨਿਰੰਜਨ ਸਿੰਘ,ਸਾਬਕਾ ਐੱਮਸੀ ਗੁਰਦੀਪ ਸਿੰਘ, ਗੁਰਮੀਤ ਸਿੰਘ ਭੱਟੀ, ਗੁਰਜੀਤ ਸਿੰਘ ਸੌਰਵ, ਹਰਦੀਪ ਸਿੰਘ ਦੀਪਾ,ਨਗਿੰਦਰ ਮਾਂਗਾ,ਜਰਨੈਲ ਸੋਨੀ, ਅਨੀਤਾ ਕੁਮਾਰੀ ,ਸਰਬਜੀਤ ਕੌਰ,ਮਹਿੰਦਰ ਕੌਰ ਆਦਿ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ ।