Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ  ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ ਦੇ ਉਪਲਕਸ਼ ਵਿੱਚ ਕੇ.ਐਮ.ਐਸ. ਕਾਲਜ ਵਿਖੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਸਫਲਤਾਪੂਰਵਕ ... ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ 'ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ... ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ

ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ

ਗੜ੍ਹਦੀਵਾਲਾ 10 ਨਵੰਬਰ (ਚੌਧਰੀ) 

: ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਮੰਦਿਰ ਵਿਖੇ ਵਿਸ਼ਵਕਰਮਾ ਦਿਵਸ਼ ਸਰਧਾ ਪੂਰਵਕ ਮਨਾਇਆ ਗਿਆ।ਇਸ ਮੱਕੇ ਪਹਿਲਾਂ ਮੰਦਿਰ ਵਿਖੇ ਹਵਨ ਜੱਗ ਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ।ਇਸ ਸਮੇਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਖੁੱਲ੍ਹੇ ਪੰਡਾਲ ਵਿਖੇ ਦੀਵਾਨ ਸਜਾਏ ਗਏ।ਇਸ ਮੌਕੇ ਭਾਈ ਮੋਹਨ ਸਿੰਘ ਪੰਛੀ, ਭਾਈ ਬਲਵੀਰ ਸਿੰਘ ਕਵੀਸ਼ਰੀ ਜਥਾ, ਭਾਈ ਅਮਰੀਕ ਸਿੰਘ ਗੁਰਦਾਸਪੁਰ, ਸੰਤ ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲਿਆ ਸਮੇਤ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜਸ ਸਰਬਣ ਕਰਵਾਇਆ ਤੇ ਬਾਬਾ ਵਿਸ਼ਵਕਰਮਾ ਜੀ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸਰਦਾਰ ਅਰਵਿੰਦ ਸਿੰਘ ਰਸੂਲਪੁਰ ਵਲੋਂ ਉੱਕਤ ਸਮਾਗਮ ਦਰਾਨ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਵਿਸ਼ਵਕਰਮਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੀ ਸਮਾਜ ਨੂੰ ਵੱਡੀ ਦੇਣ ਹੈ।ਜਿਸ ਕਰਕੇ ਸਾਨੂੰ ਕਿਰਤ ਕਰਕੇ ਆਪਣੇ ਆਪ ਨੂੰ ਚੰਗੇ ਪਾਸੇ ਲਗਾਉਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।ਇਸ ਮੌਕੇ ਸ਼ਮਿੰਦਰਪ੍ਰੀਤ ਸਿੰਘ ਲੱਕੀ ਰਤਨ, ਜਸਵਿੰਦਰ ਸਿੰਘ ਮਾਣਕੂ ਸਮੇਤ ਪ੍ਰਬੰਧਕਾਂ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸੁਖਵੰਤ ਸਿੰਘ ਚੋਹਕਾ ਵਲੋਂ ਬਾਖੂਬੀ ਨਾਲ ਨਿਭਾਈ ਗਈ। ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਜੱਟਾਂ, ਸੁਖਵਿੰਦਰਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਦਿਸ਼ਾਤ ਬਹਿਲ,ਜਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਕੁਲਦੀਪ ਮਿੰਟੂ, ਕੌਂਸਲਰ ਸ਼ੈਕੀ ਕਲਿਆਣ,ਰਾਜੂ ਗੁਪਤਾ, ਹਰਜੀਤ ਸਿੰਘ ਭਾਟੀਆ, ਸ਼ੁਭਮ ਸਹੋਤਾ, ਕੁਲਦੀਪ ਸਿੰਘ ਬੁੱਟਰ,ਸਰਬਜੀਤ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।