Prime Punjab Times

Latest news
KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ.

ਕੇ.ਐਮ.ਐਸ ਕਾਲਜ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ.

ਦਸੂਹਾ 21 ਫਰਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬਲਦੇਵ ਸਿੰਘ ਢੀਂਡਸਾ ਕੇ.ਐਮ.ਐਸ ਸਪੋਰਟਸ ਵਿੰਗ ਵੱਲੋਂ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਹਨਾਂ ਵਿੱਚ ਜੂਨੀਅਰ ਵਿਦਿਆਰਥੀਆਂ ਦੀ ਟੀਮ ਅਤੇ ਸੀਨੀਅਰ ਵਿਦਿਆਰਥੀਆਂ ਦੀ ਟੀਮ ਵਿਚਕਾਰ ਫਾਈਨਲ ਮੈਚ ਖੇਡਿਆ ਗਿਆ। ਇਸ ਫਾਈਨਲ ਮੁਕਾਬਲੇ ਵਿੱਚ ਪੰਕਜਪ੍ਰੀਤ ਸਿੰਘ, ਸਤਨਾਮ ਸਿੰਘ, ਰੋਹਿਤ ਕੁਮਾਰ, ਨਵਦੀਪ ਸਿੰਘ, ਰਾਹੁਲ, ਯੁੱਧਵੀਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਦੀ ਸੀਨੀਅਰ ਵਿਦਿਆਰਥੀਆਂ ਦੀ ਟੀਮ ਜੇਤੂ ਰਹੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ।