Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 11 ਦਸੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬਲਦੇਵ ਸਿੰਘ ਢੀਂਡਸਾ ਕੇ.ਐਮ.ਐਸ ਸਪੋਰਟਸ ਵਿੰਗ ਵੱਲੋਂ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਹਨਾਂ ਵਿੱਚ ਟੀਮ ਏ ਅਤੇ ਟੀਮ ਬੀ ਵਿਚਕਾਰ ਫਾਈਨਲ ਮੈਚ ਖੇਡਿਆ ਗਿਆ। ਇਸ ਫਾਈਨਲ ਮੁਕਾਬਲੇ ਵਿੱਚ ਯੁਵਰਾਜ ਸਿੰਘ, ਸੁਭਦੀਪ ਭਾਟੀਆ, ਵਿਸ਼ਵਜੀਤ ਸਿੰਘ, ਦਿਲਪ੍ਰੀਤ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ ਅਤੇ ਗੌਤਮ ਦੀ ਟੀਮ ਏ ਜੇਤੂ ਰਹੀ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਵਾਲੀਬਾਲ ਦੇ ਫਾਈਨਲ ਮੁਕਾਬਲੇ ਵਿੱਚ ਖਿਡਾਰੀਆਂ ਨੂੰ ਮਿਲਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ।