Prime Punjab Times

Latest news
*ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ...
ADVERTISEMENT
You are currently viewing NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ

NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ 3 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੀ ਐੱਨ.ਐੱਸ.ਐੱਸ. ਯੂਨਿਟ ਵੱਲੋਂ ਰਾਸ਼ਟਰੀ ਸਵੈ-ਇੱਛਿਕ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ। ਇੱਕ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਵੈਇੱਛਿਕ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕਾਰਜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ।ਇਸ ਮੌਕੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਵੀ ਹਾਜ਼ਰ ਸਨ।