Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਲਾਂਚ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਲਾਂਚ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ ( ਬਿਊਰੋ) 

20 ਫਰਵਰੀ : ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ   ਕਰਨ ਲਈ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ, ਜਿਸ ਵਿਚ ਪਹਿਲਾਂ ਤੋਂ ਰਜਿਸਟਰਡ ਵੋਟਰ ਹੈਲਪ ਲਾਈਨ ਐਪ ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ  ਲਿੰਕ   ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਫਾਰਮ ਨੰਬਰ-6 ਵੋਟ ਬਣਾਉਣ, ਫਾਰਮ ਨੰਬਰ 7 ਵੋਟ ਕਟਵਾਉਣ ਅਤੇ ਫਾਰਮ ਨੰਬਰ 8 ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਲਈ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ ਵਿਚ ਤਬਦੀਲੀਆਂ ਕੀਤੀਆਂ ਹਨ, ਜਿਵੇਂ ਕਿ ਫਾਰਮ ਨੰਬਰ 6 ਨਵੀਂ ਵੋਟ ਬਣਵਾਉਣ ਸਮੇਂ ਆਧਾਰ ਕਾਰਡ ਦੀ ਜਾਣਕਾਰੀ ਵੀ ਭਰੀ ਜਾਣੀ ਹੈ। ਵੋਟ ਬਣਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ। ਫਾਰਮ ਨੰਬਰ 8 ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਜਾਂ ਆਪਣੀ ਵੋਟ ਇਕ ਬੂਥ ਤੋਂ ਦੂਜੇ ਬੂਥ, ਵਿਧਾਨ ਸਭਾ ਹਲਕੇ ਤੋਂ ਬਾਹਰ ਤਬਦੀਲ ਕਰਵਾਉਣ ਲਈ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ ਨੰਬਰ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ। ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਣਾ ਹੈ।