Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੋਂ ਬਾਅਦ ਹੋਈ ਅੰਤਿਮ ਪ੍ਰਕਾਸ਼ਨਾ

ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੋਂ ਬਾਅਦ ਹੋਈ ਅੰਤਿਮ ਪ੍ਰਕਾਸ਼ਨਾ

ਹੁਸ਼ਿਆਰਪੁਰ, 22 ਜਨਵਰੀ (ਬਿਊਰੋ) 

–ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ। ਉਹ ਅੱਜ ਆਪਣੇ ਦਫ਼ਤਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਪਲਬੱਧ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿੱਚ ਹੁਣ 1257237 ਵੋਟਰ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣਾ ਨਾਮ ਵੋਟਰ ਸੂਚੀਆਂ ਵਿੱਚ ਸ਼ਾਮਿਲ ਕਰਵਾਉਣ ਦੇ ਲਈ ਫਾਰਮ ਨੰਬਰ 6 ਵਿੱਚ ਅਪਲਾਈ ਕਰ ਸਕਦੇ ਹਨ, ਵੋਟਰ ਸੂਚੀਆਂ ਵਿੱਚ ਸ਼ਾਮਿਲ ਨਾਮ ’ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਦੇ ਲਈ ਫਾਰਮ ਨੰਬ 7, ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਕਿਸੇ ਤਰ੍ਹਾਂ ਦੀ ਸੋਧ ਕਰਨ ਦੇ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀਆਂ/ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰ/ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ https://voters.eci.gov.in  ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨੂੰ ਅਪੀਲ ਕੀਤੀ ਕਿ ਪੋÇਲੰਗ ਬੂਥਾਂ ’ਤੇ ਬੂਥ ਲੈਵਲ ਅਧਿਕਾਰੀਆਂ ਦੀ ਸਹਾਇਤਾ ਦੇ ਲਈ ਬੂਥ ਲੈਵਲ ਏਂਜੰਟਾਂ ਦੀ ਨਿਯੁਕਤੀ ਕੀਤੀ ਜਾਵੇ।
ਇਸ ਮੌਕੇ ’ਤੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਕਾਨੂੰਗੋ ਦੀਪਕ ਕੁਮਾਰ, ਕਾਨੂੰਗੋ ਲਖਵੀਰ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਰਘੂ ਟੰਡਨ, ਸੀ.ਪੀ.ਆਈ (ਐਮ) ਤੋਂ ਬਲਵਿੰਦਰ ਸਿੰਘ, ਗੁਰਮੇਜ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਵੀ ਮੌਜੂਦ ਸਨ।