Prime Punjab Times

Latest news
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ
ADVERTISEMENT
You are currently viewing ਵੋਟਰ ਵੈਰਿਫਿਕੇਸ਼ਨ ਹਿੱਤ ਬੀ.ਐਲ.ਓਜ ਵਲੋਂ ਕੀਤਾ ਜਾਵੇਗਾ ਡੋਰ-ਟੂ-ਡੋਰ ਸਰਵੇ।

ਵੋਟਰ ਵੈਰਿਫਿਕੇਸ਼ਨ ਹਿੱਤ ਬੀ.ਐਲ.ਓਜ ਵਲੋਂ ਕੀਤਾ ਜਾਵੇਗਾ ਡੋਰ-ਟੂ-ਡੋਰ ਸਰਵੇ।

ਪਠਾਨਕੋਟ (ਤਰੁਣ ਸਣਹੋਤਰਾ)

14 ਜੁਲਾਈ : ਹਰਬੀਰ ਸਿੰਘ ਜੀ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਜੀ ਵਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚਲੇ ਸਮੁੱਚੇ ਤਿੰਨਾ ਵਿਧਾਨ ਸਭਾ ਚੋਣ ਹਲਕਿਆਂ (001 ਸੁਜਾਨਪੁਰ, 002 ਭੋਂਆ(ਅ.ਜ), ੦੦3-ਪਠਾਨਕੋਟ) ਵਿੱਚ ਮਿਤੀ 21 ਜੁਲਾਈ 2023 ਤੋਂ 21 ਅਗਸਤ 2023 ਤੱਕ ਬੀ.ਐਲ.ਓਜ਼. ਦੁਆਰਾ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਹਿੱਤ ਡੋਰ-ਟੂ-ਡੋਰ ਸਰਵੇ ਕੀਤਾ ਜਾਵੇਗਾ। ਡੋਰ-ਟੂ- ਡੋਰ ਸਰਵੇ ਦੌਰਾਨ ਬੀ.ਐਲ.ਓਜ਼. ਵੱਲੋਂ ਜਿਥੇ ਵੋਟਰਾਂ ਦੀ ਐਪ ਬੀ.ਐਲ, ਓ. ਐਪ ਦਾ ਮਾਧਿਅਮ ਨਾਲ ਵੋਟਰ ਵੈਰੀਫਿਕੇਸ਼ਨ ਕੀਤੀ ਜਾਵੇਗੀ ਉਥੇ ਹੀ ਮਿਤੀ 01 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਬਿਨੈਕਾਰਾ ਦੀ ਵੋਟਰ ਰਜਿਸਟ੍ਰੇਸ਼ਨ ਸਬੰਧੀ ਫਾਰਮ ਵੀ ਇਕੱਤਰ ਕੀਤੇ ਜਾਣਗੇ।ਇਸ ਤੋਂ ਇਲਾਵਾ ਯੋਗਤਾ ਮਿਤੀ 01 ਅਕਤੂਬਰ 2023, 01 ਅਪ੍ਰੈਲ 2024, 01 ਜੁਲਾਈ 2024, ਅਤੇ 01 ਅਕਤੂਬਰ 2024 ਦੇ ਅਧਾਰ ਤੇ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਉਹਨਾਂ ਦੇ ਵੇਰਵੇ ਅਡਵਾਂਸ ਵਿੱਚ ਹੀ ਇਕੱਤਰ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਪਠਾਨਕੋਟ ਜੀ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਵੋਟਰਾ/ਵਿਅਕਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੀ.ਐਲ.ਓਜ਼.ਦੁਆਰਾ ਵੋਟਰ ਵੈਰੀਫਿਕੇਸ਼ਨ ਕਰਨ ਲਈ ਕੀਤੇ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਦੌਰਾਨ ਉਨ੍ਹਾਂ ਨੂੰ ਆਪਣਾ ਪੂਰਣ ਸਹਿਯੋਗ ਦਿਤਾ ਜਾਵੇ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਜੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਜੀ ਵਲੋਂ ਯੋਗਤਾ ਮਿਤੀ 01.01,2024 ਦੇ ਅਧਾਰ ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿੱਚ ਕਰਵਾਈਆਂ ਜਾ ਰਹੀਆਂ ਪ੍ਰੀ-ਰਵੀਜਨ ਗਤੀਵਿਧੀਆਂ (ਡੋਰ-ਟੂ-ਡੋਰ ਸਰਵੇ ਅਤੇ ਪੋਲਿੰਗ ਸਟੇਸਨਾਂ ਦੀ ਫ਼ੈਸ਼ਨਾਲਾਈਜੇਸ਼ਨ ) ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ,ਬੀ.ਐਲ.ਓਜ਼. ਸੁਪਰਵਾਈਜਰ,ਸਵੀਪ ਨੋਡਲ ਅਫਸਰਾਂ,ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੇਸਡਰਾਂ ਈ.ਐਲ.ਸੀ ਕਲੱਬਾਂ, ਚੁਨਾਵ ਪਾਠਸ਼ਾਲਾ ਅਤੇ ਵੋਟਰ ਜਾਗਰੂਕਤਾ ਮੰਚ ਦੇ ਇੰਚਾਰਜਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰਡ ਕੀਤਾ ਜਾ ਸਕੇ।

error: copy content is like crime its probhihated