Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ 

ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ 

ਦਸੂਹਾ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿੱਚ ਇੰਟਰ ਡਿਪਾਰਟਮੈਂਟ ਯੂਥ ਫੈਸਟੀਵਲ ਦੌਰਾਨ ਅੱਜ ਰਵਾਇਤੀ ਲੋਕ ਨਾਚ ‘ਗਿੱਧਾ’ ਦਾ ਰੰਗਾਰੰਗ ਮੁਕਾਬਲਾ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਨੇ ਪੂਰੇ ਕੈਂਪਸ ਦਾ ਮਾਹੌਲ ਲੋਕ ਸੱਭਿਆਚਾਰਕ ਰੰਗਾ ਨਾਲ ਰੰਗ ਦਿੱਤਾ।   ਵਿਦਿਆਰਥਣਾਂ ਨੇ ਆਪਣੇ ਜੋਸ਼, ਉਤਸ਼ਾਹ ਤੇ ਰੰਗਾ ਨਾਲ ਪੰਜਾਬੀ ਮਿੱਟੀ ਦੇ ਖ਼ੁਸ਼ਬੂ ਨੂੰ  ਕੁਮਾਰ ਆਡੀਟੋਰੀਅਮ ਵਿਚ ਜਿਉਂਦਾ ਕਰ ਦਿੱਤਾ। ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ – ਵੱਖ ਵਿਭਾਗਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨਾਂ ਵਿੱਚ ਆਈ.ਟੀ. ਵਿਭਾਗ ਦੀ ਟੀਮ ‘ਬਾਜ਼’, ਮੈਨੇਜਮੈਂਟ ਵਿਭਾਗ ਦੀ ਟੀਮ ‘ਰੌਣਕ’, ਸਾਇੰਸ ਵਿਭਾਗ ਦੀ ਟੀਮ ‘ਸ਼ਾਈਨਰ’ ਅਤੇ ਫੈਸ਼ਨ ਵਿਭਾਗ ਦੀ ਟੀਮ ‘ਝੂਮਰ’ ਨੇ ਹਿੱਸਾ ਲਿਆ। ਹਰ ਟੀਮ ਨੇ ਗਿੱਧੇ ਰਾਹੀਂ ਪਿੰਡਾਂ ਦੀਆਂ ਰੀਤਾਂ, ਮਿੱਠੇ ਬੋਲ ਤੇ ਖੁਸ਼ੀ ਦੇ ਪ੍ਰਗਟਾਵੇ ਬਾਉਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤੇ। ਵਧੇਰੇ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ ਜੀ ਨੇ  ਦਸਿਆ ਕਿ – ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਥੀਆਂ ਵਿੱਚ ਲੋਕ ਸੱਭਿਆਚਾਰ ਪ੍ਰਤੀ ਰੁਝਾਨ ਅਤੇ ਗੌਰਵ ਦੀ ਭਾਵਨਾ ਪੈਦਾ ਕਰਨਾ ਸੀ। ਕਾਲਜ ਦੇ ਚੇਅਰਮੈਨ ਸ਼੍ਰੀ ਕੁਮਾਰ ਸੈਣੀ ਨੇ ਇਸ ਸਮਾਰੋਹ ਵਿਚ ਭਾਗ ਲੈਣ ਵਾਲੀ  ਹਰ ਟੀਮ ਦੇ ਜਜ਼ਬੇ ਨਾਲ ਭਰਪੂਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਆਪਣੀਆਂ ਸੱਭਿਆਚਾਰਕ ਜੜਾਂ ਨਾਲ ਜੋੜਦੇ ਹਨ ਅਤੇ ਉਹਨਾਂ ਵਿੱਚ ਆਪਸੀ ਸਹਿਯੋਗ ਤੇ ਸਿਰਜਣਾਤਮਕਤਾ ਦੀ ਭਾਵਨਾ ਪੈਦਾ ਕਰਦੇ ਹਨ। ਕਾਲਜ ਦੇ ਐਚ.ਓ.ਡੀ. ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਕਾਬਲੇ ਨੇ ਕਾਲਜ ਕੈਂਪਸ ਨੂੰ ਲੋਕ ਸੱਭਿਆਚਾਰ ਦੇ ਸ਼ਾਨਦਾਰ ਰੰਗਾਂ ਨਾਲ ਰੌਸ਼ਨ ਕਰ ਦਿੱਤਾ ਹੈ।  ਉਹਨਾਂ ਨੇ ਦੱਸਿਆ ਕਿ ਯੂਥ  ਫੈਸਟੀਵਲ ਦੌਰਾਨ ਹੋਰ ਵੀ ਕਈ ਸੱਭਿਆਚਾਰਕ ਤੇ ਕਲਾਤਮਕ ਮੁਕਾਬਲੇ ਵੀ ਹੋਣਗੇ। ਸਾਰੇ ਮੁਕਾਬਲਿਆਂ ਦੇ ਨਤੀਜੇ 3 ਨਵੰਬਰ ਨੂੰ ਸਮਾਪਨ ਸਮਾਰੋਹ ਦੌਰਾਨ ਘੋਸ਼ਿਤ ਕੀਤੇ ਜਾਣਗੇ। ਫੈਸਟੀਵਲ ਦੌਰਾਨ ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਵੱਡੀ ਹਾਜ਼ਰੀ ਰਹੀ ਅਤੇ ਮਾਹੌਲ ਖੁਸ਼ੀ, ਜੋਸ਼ ਤੇ ਤਾਲੀਆਂ ਨਾਲ ਗੂੰਜਦਾ ਰਿਹਾ।

ਫੋਟੋ: ਪੰਜਾਬ ਦਾ ਲੋਕਨ੍ਰਿਤ ਗਿੱਦਾ ਪੇਸ਼ ਕਰਦੀਆਂ ਹੋਈਆਂ ਮੁਟਿਆਰਾਂ।