Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ‘ਤੇ ਕਾਬੂ ਪਾਉਣ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ‘ਤੇ ਕਾਬੂ ਪਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ 2 ਨਵੰਬਰ (ਬਿਊਰੋ) 

ਖੇਤੀਬਾੜੀ ਅਧਿਕਾਰੀਆਂ ਨੇ ਖਾਦ ਵਿਕਰੇਤਾਵਾਂ ਦੇ ਕੇਂਦਰਾਂ ਦਾ ਨਿਰੀਖਣ ਕੀਤਾ

: ਸਾਉਣੀ ਦੇ ਸੀਜ਼ਨ ਵਿੱਚ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹੁਕਮ ਕੀਤੇ ਹਨ ਕਿ ਉਹ ਖਾਦ ਵਿਕਰੀ ਪੁਆਇੰਟਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਤਾਂ ਜੋ ਕਿਸਾਨਾਂ ਨੂੰ ਬਿਜਾਈ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਖੇਤੀਬਾੜੀ ਅਫ਼ਸਰ ਡਾ: ਦੀਪਇੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਬਲਾਕਾਂ ਵਿੱਚ ਸਥਿਤ ਖਾਦ ਵਿਕਰੇਤਾਵਾਂ ਦੇ ਕੇਂਦਰਾਂ ਦਾ ਨਿਰੀਖਣ ਕੀਤਾ। ਸਾਰੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਕ ਰਜਿਸਟਰ, ਬਿੱਲ ਬੁੱਕ ਅਤੇ ਪੁਆਇੰਟ ਆਫ਼ ਸੇਲ ਮਸ਼ੀਨਾਂ ਨੂੰ ਗੋਦਾਮ ਵਿੱਚ ਮੌਜੂਦ ਡੀ.ਏ.ਪੀ. ਸਟਾਕ ਨਾਲ ਜੋੜਨ। ਇਸ ਦੇ ਨਾਲ ਹੀ ਦੁਕਾਨਾਂ ‘ਤੇ ਖਾਦ ਦੇ ਰੇਟ ਅਤੇ ਉਪਲਬਧਤਾ ਦੀ ਜਾਣਕਾਰੀ ਸਪੱਸ਼ਟ ਤੌਰ ‘ਤੇ ਦਿਖਾਈ ਜਾਵੇ। ਹਰ ਬਿੱਲ ‘ਤੇ ਕਿਸਾਨ ਦਾ ਮੋਬਾਈਲ ਨੰਬਰ ਵੀ ਦਰਜ ਹੋਣਾ ਚਾਹੀਦਾ ਹੈ।

ਕਿਸੇ ਵੀ ਖਾਦ ਵੇਚਣ ਵਾਲੇ ਨੂੰ ਡੀ.ਏ.ਪੀ. ਜਾਂ ਯੂਰੀਆ ਨਾਲ ਬੇਲੋੜੀ ਸਮੱਗਰੀ ਟੈਗ ਕਰਨ ਦੀ ਮਨਾਹੀ ਹੈ। ਜੇਕਰ ਕੋਈ ਵਿਕਰੇਤਾ ਅਜਿਹੀਆਂ ਬੇਨਿਯਮੀਆਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜ਼ਰੂਰੀ ਵਸਤਾਂ ਐਕਟ 1955 ਅਤੇ ਖਾਦ ਕੰਟਰੋਲ ਆਰਡਰ 1955 ਤਹਿਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟ੍ਰਿਪਲ/ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ.ਪੀ.ਕੇ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵੀ ਸਲਾਹ ਦਿੱਤੀ ਹੈ ਤਾਂ ਜੋ ਕਿਸਾਨ ਨੂੰ ਘੱਟ ਲਾਗਤ ‘ਤੇ ਚੰਗਾ ਝਾੜ ਮਿਲ ਸਕੇ।