Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪਿੰਡਾਂ ਚ ਸੈਮੀਨਾਰ ਕਰਵਾਏ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪਿੰਡਾਂ ਚ ਸੈਮੀਨਾਰ ਕਰਵਾਏ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਐਸ.ਐਸ.ਪੀ ਹੁਸਿਆਰਪੁਰ  ਸੰਦੀਪ ਮਲਿਕ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀਐਸਪੀ ਸਬ-ਡਵੀਜਨ ਟਾਂਡਾ ਸਰਦਾਰ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਤਪਾਲ ਸਿੰਘ ਬਾਜਵਾ ਵਲੋਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਕਲਾਰ ,ਅੱਲੜ ਪਿੰਡ,ਕੋਮਪੁਰ, ਦਾਤਾ ਅਤੇ ਢੋਲੇਵਲ ਵਿਖੇ ਪੁਲਿਸ ਪਬਲਿਕ ਮੀਟਿੰਗ ਕਰਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਐੱਸ.ਐੱਚ.ਓ.ਸਬ- ਇੰਸਪੈਕਟਰ ਸਤਪਾਲ ਸਿੰਘ ਬਾਜਵਾ ਵਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਿਆਂ ਦੀਆਂ ਮਾੜੀਆਂ ਅਲਾਮਤਾਂ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀ ਚਪੇਟ ਵਿੱਚ ਉਨ੍ਹਾਂ ਦਾ ਭਵਿੱਖ ਬਰਦਾਰ ਕਰਨ ਵਿੱਚ ਕੋਈ ਕਸ਼ਰ ਨਹੀਂ ਛੱਡੀ।ਜਿਸ ਕਾਰਨ ਲੋਕਾਂ ਦੇ ਘਰਾਂ ਦੇ ਘਰ ਤਬਾਹ ਹੋਣ ਦੇ ਕਿਨਾਰੇ ਪੁੱਜ ਚੁੱਕੇ ਹਨ। ਸਾਨੂੰ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਅਲਾਮਤਾਂ ਤੋ ਬਚਾਉਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸਿਆਂ ਦੀ ਰੋਕਥਾਮ ਲਈ ਜੰਗੀ ਪੱਧਰ ਮੁਹਿੰਮ ਚਲਾਈ ਹੈ।ਉੱਥੇ ਆਮ ਨਾਗਰਿਕ ਤੇ ਸੂਝਵਾਨ ਵਿਅਕਤੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਿੰਡਾਂ ਵਿੱਚ ਨਸਿਆਂ ਦੀ ਰੋਕਥਾਮ ਲਈ ਪੰਜ-ਪੰਜ ਮੈਬਰੀ ਕਮੇਟੀਆਂ ਦੀ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਨਕੇਲ ਪਾਈ ਜਾ ਸਕੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਉਸਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਨੂੰ ਪਨਾਹ ਦਿੰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਹੋਰ ਪੁਲਿਸ ਕਰਮਚਾਰੀ ਤੇ ਵੱਖ ਵੱਖ ਪਿੰਡਾਂ ਦੇ ਵਸਨੀਕ ਹਾਜਰ ਸਨ।