Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਢੀ ਖੇਤਰ ਦੇ ਵੱਖ-ਵੱਖ ਪਿੰਡਾਂ ਚ ਲੋਕਾਂ ਨੂੰ ਨਸ਼ਿਆਂ ਸਬੰਧੀ ਕੀਤਾ ਜਾਗਰੂਕ*

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਢੀ ਖੇਤਰ ਦੇ ਵੱਖ-ਵੱਖ ਪਿੰਡਾਂ ਚ ਲੋਕਾਂ ਨੂੰ ਨਸ਼ਿਆਂ ਸਬੰਧੀ ਕੀਤਾ ਜਾਗਰੂਕ*

ਗੜ੍ਹਦੀਵਾਲਾ 21 ਮਈ (ਚੌਧਰੀ)

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਐਸ.ਐਸ.ਪੀ ਹੁਸਿਆਰਪੁਰ  ਸੰਦੀਪ ਮਲਿਕ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀਐਸਪੀ ਸਬ-ਡਵੀਜਨ ਟਾਂਡਾ ਸਰਦਾਰ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਤਪਾਲ ਸਿੰਘ ਬਾਜਵਾ ਵਲੋਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਨਰੂੜ, ਕਟੋਹੜ,ਰਘਵਾਲ, ਮੁਹੱਲਾ ਰਣਜੀਤਗੜ ਪੁਲਿਸ ਪਬਲਿਕ ਮੀਟਿੰਗ ਕਰਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਐੱਸ.ਐੱਚ.ਓ.ਸਬ- ਇੰਸਪੈਕਟਰ ਸਤਪਾਲ ਸਿੰਘ ਬਾਜਵਾ ਵਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਿਆਂ ਦੀਆਂ ਮਾੜੀਆਂ ਅਲਾਮਤਾਂ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀ ਚਪੇਟ ਵਿੱਚ ਉਨ੍ਹਾਂ ਦਾ ਭਵਿੱਖ ਬਰਦਾਰ ਕਰਨ ਵਿੱਚ ਕੋਈ ਕਸ਼ਰ ਨਹੀਂ ਛੱਡੀ।ਜਿਸ ਕਾਰਨ ਲੋਕਾਂ ਦੇ ਘਰਾਂ ਦੇ ਘਰ ਤਬਾਹ ਹੋਣ ਦੇ ਕਿਨਾਰੇ ਪੁੱਜ ਚੁੱਕੇ ਹਨ। ਸਾਨੂੰ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਅਲਾਮਤਾਂ ਤੋ ਬਚਾਉਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸਿਆਂ ਦੀ ਰੋਕਥਾਮ ਲਈ ਜੰਗੀ ਪੱਧਰ ਮੁਹਿੰਮ ਚਲਾਈ ਹੈ।ਉੱਥੇ ਆਮ ਨਾਗਰਿਕ ਤੇ ਸੂਝਵਾਨ ਵਿਅਕਤੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਿੰਡਾਂ ਵਿੱਚ ਨਸਿਆਂ ਦੀ ਰੋਕਥਾਮ ਲਈ ਪੰਜ-ਪੰਜ ਮੈਬਰੀ ਕਮੇਟੀਆਂ ਦੀ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਨਕੇਲ ਪਾਈ ਜਾ ਸਕੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਉਸਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਨੂੰ ਪਨਾਹ ਦਿੰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।ਇਸ ਮੌਕੇ ਐਸ ਐਚ ਓ ਸਤਪਾਲ ਸਿੰਘ ਬਾਜਵਾ ਦੇ ਨਾਲ ਹੋਰ ਪੁਲਿਸ ਕਰਮਚਾਰੀ ਤੇ ਵੱਖ-ਵੱਖ ਪਿੰਡਾਂ ਦੇ ਲੋਕ ਹਾਜਰ ਸਨ।

error: copy content is like crime its probhihated