Prime Punjab Times

Latest news
शाहपुरकंडी बैराज के पावर हाउस में घुसा पानी, भारी नुकसान सहित पावर हाऊस के निर्माण में बाधा ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੇ ਸਫਲ ਸੰਚਾਲਨ ਸਬੰਧੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰ ਵਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ : ਆਸ਼ਿਕਾ ਜੈਨ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ,117 ਹਲਕਿਆਂ ਦੇ... ਸੋਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਵੰਡਿਆ ਰਾਸ਼ਣ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰ ਵਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰ ਵਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ

ਬਟਾਲਾ 10 ਜੂਨ (ਅਵਿਨਾਸ਼ ਸ਼ਰਮਾ)

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ 100 ਦਿਨ ਪੂਰੇ ਕੀਤੇ-ਹਰ ਵਰਗ ਦਾ ਮਿਲਿਆ ਸਹਿਯੋਗ- ਏ.ਐੱਸ.ਰਾਏ, ਏ.ਡੀ.ਜੀ. ਪੀ ਟ੍ਰੈਫਿਕ ਪੰਜਾਬ

:  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਮਸ਼ੇਰਪੁਰ ਵਿਖੇ ਏ.ਐੱਸ.ਰਾਏ, ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਦੀ ਅਗਵਾਈ ਹੇਠ ਦੁਪਹਿਰ ਵੇਲੇ ਨਸ਼ਾ ਤਸਕਰ ਰਾਮਪਾਲ ਪੁੱਤਰ ਪਿਆਰਾ ਲਾਲ ਵਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਜੇ.ਸੀ.ਬੀ ਮਸ਼ੀਨ ਲਗਾ ਕੇ ਢਾਹਿਆ ਗਿਆ। ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ, ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ) ਅਤੇ ਵਿਪਨ ਕੁਮਾਰ ਡੀ.ਐਸ.ਪੀ ਫਤਹਿਗੜ੍ਹ ਚੂੜੀਆਂ ਵੀ ਮੋਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਏ.ਐੱਸ.ਰਾਏ, ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਅੰਦਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸਨੂੰ ਅੱਜ 100 ਦਿਨ ਪੂਰੇ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਹਰ ਵਰਗ ਵਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਹੈ।
ਉਨਾਂ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ 399 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਨਸ਼ਾ ਤਸਕਰਾਂ ਦੀਆਂ ਕਰੀਬ 27 ਕਰੋੜ ਦੀ ਸੰਪੰਤੀਆਂ ਜ਼ਬਤ ਕੀਤੀਆਂ ਗਈਆਂ ਹੈ ਅਤੇ 600 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ।
ਏ.ਐੱਸ.ਰਾਏ, ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਨੇ ਅੱਗੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਜਿਥੇ ਨਸ਼ਾ ਤਸਰਕਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ, ਉਥੇ ਇਸਦੇ ਦੇ ਨਾਲ ਕਰੀਬ 1000 ਨਸ਼ਾ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਨਾਂ ਵਿੱਚ 850 ਨਸ਼ਾ ਪੀੜਤਾਂ ਨੂੰ ਓਟ ਸੈਂਟਰ (ਨਸ਼ਾ ਛੁਡਾਊ ਕੇਂਦਰ) ਵਿੱਚ ਰਜਿਸਟਰਡ ਕਰਵਾਇਆ ਗਿਆ ਹੈ।
ਇਸ ਮੌਕੇ ਗੱਲ ਕਰਦਿਆਂ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਰਾਮਪਾਲ ਖਿਲਾਫ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ 2 ਮੁਕੱਦਮੇ ਦਰਜ ਹਨ ਅਤੇ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਵਲੋਂ ਨਸ਼ੇ ਦੀ ਕਮਾਈ ਨਾਲ ਇਹ ਉਸਾਰੀ ਕੀਤੀ ਗਈ ਸੀ, ਜਿਸਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਢਾਹਿਆ ਗਿਆ ਹੈ।
ਐਸ.ਐਸ.ਪੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਿਪਟਿਆ ਜਾ ਰਿਹਾ ਹੈ।ਇਸ ਮੌਕੇ ਐਸ.ਐਚ.ਓ ਕਿਰਨਦੀਪ ਸਿੰਘ ਫਤਿਹਗੜ੍ਹ ਚੂੜੀਆਂ, ਲਖਵਿੰਦਰ ਸਿੰਘ ਐਸ.ਐਚ.ਓ ਘਣੀਏ ਕੇ ਬਾਂਗਰ, ਐਸ.ਐਚ.ਓ ਸਦਰ ਬਲਦੇਵ ਸਿੰਘ, ਸੁਰਿੰਦਰ ਸਿੰਘ ਟਰੈਫਿਕ ਇੰਚਾਰਜ ਬਟਾਲਾ, ਪ੍ਰਦੀਪ ਸਿੰਘ ਪੰਚਾਇਤ ਸੈਕਟਰੀ ਸਮੇਤ ਅਧਿਕਾਰੀ ਮੌਜੂਦ ਸਨ।

error: copy content is like crime its probhihated