Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਸਾਈਕਲ ਰੈਲੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਸਾਈਕਲ ਰੈਲੀ

ਦਸੂਹਾ (ਚੌਧਰੀ) 

: ਯੁਵਕ ਸੇਵਾਵਾਂ ਕਲੱਬ ਬੋਦਲ ਛਾਉਣੀ ਅਤੇ ਸੰਸਥਾ ਸੇਵ ਸ਼ਿਵਾਲਿਕ ਸੇਵ ਮਦਰ ਅਰਥ ਵੱਲੋਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਵਿਸ਼ਾਲ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਮਾਜ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣਾ ਸੀ।
ਇਹ ਰੈਲੀ ਸਵੇਰੇ 7 ਵਜੇ ਪਿੰਡ ਬੋਦਲ ਛਾਉਣੀ ਤੋਂ ਸ਼ੁਰੂ ਹੋ ਕੇ ਹਲਕਾ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਦੇ ਘਰ ਅੱਗੇ ਪਹੁੰਚੀ ਜਿੱਥੇ ਐਮ ਐਲ ਏ ਸਾਬ ਦੇ ਪਿਤਾ ਸ਼੍ਰੀ ਜਗਮੋਹਣ ਸਿੰਘ ਬੱਬੂ ਘੁੰਮਣ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ , ਉਸਤੋਂ ਬਾਅਦ ਨਜ਼ਦੀਕੀ ਪਿੰਡ ਬੋਦਲ,ਬੇਰਛਾ ਬੋਦਲ ਕੋਟਲ਼ੀ, ਦੁੱਗਲ਼ ਵਿਚੋਂ ਗੁਜਰਦੀ ਹੋਈ ਮੁੜ ਮੁੱਖ ਸਥਾਨ ‘ਤੇ ਪਹੁੰਚ ਕੇ ਸਮਾਪਤ ਹੋਈ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ, ਵਿਦਿਆਰਥੀ, ਔਰਤਾਂ ਅਤੇ ਬਜ਼ੁਰਗਾਂ ਨੇ ਭਾਗ ਲਿਆ। ਹੱਥਾਂ ਵਿਚ ਨਸ਼ਿਆਂ ਵਿਰੁੱਧ ਤਖ਼ਤੀਆਂ ਲੈ ਕੇ ਅਤੇ ਨਾਅਰੇ ਲਾਉਂਦੇ ਹੋਏ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ।

ਸੰਸਥਾ ਦੇ ਆਯੋਜਕਾਂ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਹਿੱਸਾ ਹੈ, ਜੋ ਕਿ ਰਾਜ ਭਰ ਵਿੱਚ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਨੌਜਵਾਨਾਂ ਵਿੱਚ ਨਸ਼ਿਆਂ ਖਿਲਾਫ ਚੇਤਨਾ ਜਨਮ ਲੈਂਦੀ ਹੈ ਅਤੇ ਉਹਨਾਂ ਨੂੰ ਸਹੀ ਰਾਹ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ।ਇਸ ਮੌਕੇ ‘ਤੇ ਸਮੂਹ ਪਿੰਡ ਵਾਸੀਆਂ ਨੇ ਵੀ ਭਰਪੂਰ ਸਹਿਯੋਗ ਦਿੱਤਾ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਜਾਗਰੂਕਤਾ ਮੁਹਿੰਮਾਂ ਵਿੱਚ ਭਾਗ ਲੈਣ ਦੀ ਕਸਮ ਖਾਧੀ ।