Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲ਼ਾ ਪੰਜਾ

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲ਼ਾ ਪੰਜਾ

ਹੁਸ਼ਿਆਰਪੁਰ, 25 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

–ਨਸ਼ਾ ਤਸਕਰ ਵੱਲੋਂ ਕੀਤੀ ਗਈ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ

–ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ

: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਮੁਹੱਲਾ ਬਹਾਦੁਰਪੁਰ ਦੇ ਪੰਜ ਪਿੱਪਲੀ ਮੰਦਰ ਕੋਲ ਹੋਈ ਅਣ-ਅਧਿਕਾਰਤ ਉਸਾਰੀ ਨੂੰ ਅੱਜ ਢਹਾਇਆ ਗਿਆ। ਇਹ ਗੈਰ-ਕਾਨੂੰਨੀ ਉਸਾਰੀ ਇਕ ਵਿਅਕਤੀ, ਜਿਸ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵੱਲੋਂ ਕੀਤੀ ਗਈ ਸੀ, ਜਿਸ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ ‘ਤੇ ਢਾਹਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ  ਨੇ ਦੱਸਿਆ ਕਿ ਨਗਰ ਨਿਗਮ, ਹੁਸ਼ਿਆਰਪੁਰ, ਜਿਸ ਨੂੰ ਇਸ ਗੈਰ- ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਾਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਮਨਦੀਪ ਸਿੰਘ ਉਰਫ਼ ਮਨੂੰ ਵਿਰੁੱਧ ਕੀਤੀ ਗਈ ਹੈ, ਜਿਸ ਖ਼ਿਲਾਫ਼ 9 ਐਫ.ਆਈ.ਆਰਜ਼ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਖ਼ਿਲਾਫ਼ ਦਰਜ ਮਾਮਲਿਆਂ ਵਿਚ ਜ਼ਿਆਦਾਤਰ ਐਨ.ਡੀ.ਪੀ.ਐਸ ਨਾਲ ਸਬੰਧਤ ਹਨ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਖਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰ ਲਓ, ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹੋ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਸ਼ਕਰਾਂ ਤੋਂ ਸਥਾਨਕ ਵਾਸੀ ਬੇਹੱਦ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਸਵਾਗਤ ਕਰਦੇ ਹਨ।

ਫੋਟੋ ਕੈਪਸ਼ਨ :-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਮੁਹੱਲਾ ਬਹਾਦੁਰਪੁਰ ਵਿਚ ਨਸ਼ਾ ਤਸਕਰ ਦੇ ਘਰ ਨੂੰ ਢਾਹੇ ਜਾਣ ਦਾ ਦ੍ਰਿਸ਼।