Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਏ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਏ

ਗੜ੍ਹਦੀਵਾਲਾ 1 ਮਈ (ਚੌਧਰੀ / ਯੋਗੇਸ਼ ਗੁਪਤਾ) 

:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਐਸ.ਐਸ.ਪੀ ਹੁਸਿਆਰਪੁਰ ਸੰਦੀਪ ਮਲਿਕ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀਐਸਪੀ ਸਬ-ਡਵੀਜ਼ਨ ਟਾਂਡਾ ਸਰਦਾਰ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਤਪਾਲ ਸਿੰਘ ਬਾਜਵਾ ਵਲੋਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਪੁਲਿਸ ਪਬਲਿਕ ਮੀਟਿੰਗ ਕਰਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਚ ਓ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਵਲੋਂ ਪਿੰਡ ਮਾਂਗਾ,ਜਮਸ਼ੇਰ ਚਠਿਆਲ, ਭੱਟੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਅਜਿਹਾ ਕੋਹੜ ਹੈ ਕਿ ਜੋ ਨੌਜਵਾਨ ਵਰਗ ਨੂੰ ਅਸਾਨੀ ਨਾਲ ਆਪਣੀ ਗ੍ਰਿਫਤ ਵਿੱਚ ਲੈ ਲੈਂਦੇ ਹਨ ਅਤੇ ਹੌਲੀ ਹੌਲੀ ਉਨ੍ਹਾਂ ਦਾ ਜੀਵਨ ਨਰਕ ਬਣਾਕੇ ਰੱਖ ਦਿੰਦੇ ਹਨ।

। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਜ ਵਿਚੋਂ ਨਸ਼ੇ ਦੇ ਕੋਹੜ ਦੇ ਖਾਤਮੇ ਲਈ ਅਤੇ ਨੌਜਵਾਨੀ ਨੂੰ ਮਾੜੀਆਂ ਅਲਾਮਤਾਂ ਤੋਂ ਬਚਾਉਣ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਜੰਗੀ ਪੱਧਰ ਮੁਹਿੰਮ ਚਲਾਈ ਹੈ।ਉਥੇ ਆਮ ਨਾਗਰਿਕ ਤੇ ਸੂਝਵਾਨ ਵਿਅਕਤੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ।ਇਸ ਮੌਕੇ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਨੂੰ ਪਨਾਹ ਦਿੰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਥਾਣਾ ਮੁੱਖੀ ਸਤਪਾਲ ਸਿੰਘ ਬਾਜਵਾ ਨੇ ਕਿਹਾ ਕਿ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਪੰਜ-ਪੰਜ ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੇ ਪੁਲਿਸ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਨਸ਼ਿਆਂ ਖਿਲਾਫ਼ ਮੁਹਿੰਮ ਦਾ ਹਿੱਸਾ ਬਣਕੇ ਆਪਣਾ ਅਹਿਮ ਰੋਲ ਅਦਾ ਕਰਕੇ ਸਮਾਜ ਨੂੰ ਚੰਗੇ ਪਾਸੇ ਲਿਆਉਣ ਲਈ ਆਪਣਾ ਯੋਗਦਾਨ ਪਾਉਣ ਫਰਜ ਨਿਭਾਉਣਾ।ਉਨਾ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਦਾ ਧੰਦਾ ਕਰਦਾ ਤਾਂ ਉਸ ਬਾਰੇ ਤਰੁੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਸਬ-ਇੰਸਪੈਕਟਰ ਸਤਵਿੰਦਰ ਸਿੰਘ ਚੀਮਾ,ਏਐਸਆਈ ਮਦਨ ਲਾਲ,ਏਐਸਆਈ ਜੀਵਨ ਲਾਲ, ਏਐਸਆਈ ਹਰਜਿੰਦਰ ਸਿੰਘ,ਸਰਪੰਚ ਗੁਰਦੀਪ ਸਿੰਘ, ਪੰਚਾਇਤ ਮੈਂਬਰ ਧਰਮ ਸਿੰਘ, ਪੰਚ ਭੁਪਿੰਦਰ ਸਿੰਘ,ਪੰਚ ਰਾਜਿੰਦਰ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ ਸਰਪੰਚ ਜਗਰੂਪ ਸਿੰਘ ਚਠਿਆਲ, ਸੁਖਾ ਮਨਹਾਸ ਪ੍ਰਧਾਨ ਹਰਵਿੰਦਰ ਸਿੰਘ ਹਰਿਮੰਦਰ ਸਿੰਘ,ਸੁਲਿੰਦਰ ਸਿੰਘ, ਗੁਰਮੁੱਖ ਕੌਰ, ਨੀਲਮ ਰਾਣੀ, ਜਸਵੀਰ ਕੌਰ, ਬਲਦੇਵ ਕੌਰ, ਰੂਪਕਰਨ ਸਿੰਘ,ਸੁਲਿੰਦਰ ਕੌਰ,ਜਸਵੀਰ ਕੌਰ,ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ,ਤਰਸੇਮ ਸਿੰਘ,ਜੋਗਿੰਦਰ ਸਿੰਘ,ਕਰਨੈਲ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜਰ ਸਨ।

error: copy content is like crime its probhihated