Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਦੇ ਦਸੂਹਾ ਵਿਖੇ ਪਹੁੰਚ ਤੇ ਵਿਧਾਇਕ ਕਰਮਵੀਰ ਘੁੰਮਣ ਵਲੋਂ ਨਿੱਘਾ ਸਵਾਗਤ

ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਦੇ ਦਸੂਹਾ ਵਿਖੇ ਪਹੁੰਚ ਤੇ ਵਿਧਾਇਕ ਕਰਮਵੀਰ ਘੁੰਮਣ ਵਲੋਂ ਨਿੱਘਾ ਸਵਾਗਤ

ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਦੇ ਦਸੂਹਾ ਵਿਖੇ ਪਹੁੰਚ ਤੇ ਵਿਧਾਇਕ ਕਰਮਵੀਰ ਘੁੰਮਣ ਵਲੋਂ ਨਿੱਘਾ ਸਵਾਗਤ

ਦਸੂਹਾ 14 ਜੁਲਾਈ (ਚੌਧਰੀ) : ਅੱਜ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਦਾ ਦਸੂਹਾ ਵਿਖੇ ਪਹੁੰਚ ਤੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਉਨਾਂ ਨਾਲ ਹਲਕਾ ਸ਼ਾਮਚੁਰਾਸੀ ਵਿਧਾਇਕ ਡਾ ਰਣਜੋਤ ਸਿੰਘ, ਜਿਲਾ ਪ੍ਰੈਜੀਡੈਂਟ ਗੁਰਬਿੰਦਰ ਸਿੰਘ ਪਾਬਲਾ, ਸ਼ਹਿਰੀ ਪ੍ਰਧਾਨ ਕਰਮਜੀਤ ਕੌਰ, ਬੱਬੂ ਘੁਮਣ, ਪ੍ਰੋ ਮੁਲਤਾਨੀ ਵੀ ਹਾਜਰ ਸਨ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਉਹ ਹਲਕਨਿ ਨਿਵਾਸੀਆਂ ਦਾ ਧੰਨਵਾਦ ਕਰਦੇ ਹਨ ਕਿ ਜਿਨਾਂ ਨੇ ਐਡਵੋਕੇਟ ਕਰਮਵੀਰ ਘੁੰਮਣ ਨੂੰ ਜਿੱਤਾ ਕੇ ਨੌਜਵਾਨ ਚੇਹਰੇ ਵਿਧਾਨ ਸਭਾ ਵਿੱਚ ਭੇਜਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਨੱਥ ਪਾਉਣ ਲਈ ਵੱਡੀ ਕਰਵਾਈ ਕੀਤੀ ਜਾ ਰਹੀ ਹੈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਪੰਜਾਬ ਦੀ ਆਮ ਜਨਤਾ ਨੂੰ ਹਰ ਸੁਵਿਧਾ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਪਹਿਲਾਂ ਫਰਜ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਬੇਰੁਜਗਾਰੀ ਨੂੰ ਦੂਰ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚ ਖਾਲੀ ਪਈਆਂ ਪੋਸਟਾਂ ਨੂੰ ਜਲਦ ਭਰਿਆ ਜਾਵੇਗਾ। ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਕਿ ਆਮ ਆਦਮੀ ਪਾਰਟੀ ਵਲੋਂ ਕਿਹਾ ਜਾ ਰਿਹਾ ਹੈ ਲੋਕਾਂ ਨੂੰ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਖੱਜਲਖੁਆਰ ਨਹੀਂ ਹੋਣਾ ਪਵੇਗਾ ਪਰ ਅੱਜ ਵੀ ਖੱਜਲ ਖੁਆਰ ਹੋ ਰਹੇ ਹਨ ਦਾ ਜਵਾਬ ਦਿੰਦਿਆਂ ਉਨਾਂ ਕਿਹਾ ਉਹ ਇਸ ਸਬੰਧੀ ਮੁੱਖ ਮੰਤਰੀ ਸਾਹਿਬ ਨਾਲ ਗੱਲਬਾਤ ਕਰਨਗੇ।ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ ਵਲੋਂ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਸਮੇਤ ਹੋਰ ਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।