ਦਸੂਹਾ 3 ਫ਼ਰਵਰੀ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਇਕ ਸਮਾਗਮ ਦੌਰਾਨ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ ਅਤੇ ਨੋਂਨ ਟੀਚਿੰਗ ਸਟਾਫ਼ ਦੁਆਰਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਗੈਰ ਮੌਜੂਦਗੀ ਵਿੱਚ ਸਾਰੇ ਹੀ ਸਟਾਫ਼ ਨੇ ਬੜੀ ਮਿਹਨਤ ਨਾਲ ਕੰਮ ਕਰਦੇ ਹੋਏ ਕਾਲਜ ਨੂੰ ਸੰਭਾਲਿਆ। ਉਹਨਾਂ ਸਟਾਫ਼ ਦਾ ਧੰਨਵਾਦ ਕੀਤਾ ਅਤੇ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਸੂਰਜ ਪ੍ਰਭਾ, ਅਮਨਪ੍ਰੀਤ ਕੌਰ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ ਅਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ।
ਪ੍ਰਿੰਸੀਪਲ ਡਾ.ਸ਼ਬਨਮ ਕੌਰ ਦਾ ਵਿਦੇਸ਼ ਯਾਤਰਾ ਤੋਂ ਪਰਤਣ ਤੇ ਕੀਤਾ ਨਿੱਘਾ ਸਵਾਗਤ : ਡਾਇਰੈਕਟਰ ਡਾ.ਮਾਨਵ ਸੈਣੀ
- Post published:February 3, 2022
You Might Also Like
ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਆਏ ਪੁਲਿਸ ਅੜਿੱਕੇ
ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਜ਼ਦੀਕ ਖਾਲੀ ਪੜਾਅ ਚ ਲੱਗੀ ਭਿਆਨਕ ਅੱਗ,ਕਈ ਦੱਰਖਤ…
ਸ਼੍ਰੀ ਖੁਰਾਲਗੜ ਸਾਹਿਬ ਚ ਅਧੁਨਿਕ ਟੈਸਟਾਂ ਨਾਲ ਲੈਸ ਸੰਨੀ ਓਬਰਾਏ ਕਲੀਨਿਕਲ ਲੈਬ ਦੀ ਹੋਈ ਸ਼ੁਰੂਆਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ…







