Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਟੀਮਾਂ ਬਣਾ ਕੇ ਕੀਤਾ ਜਾ ਰਿਹੈ ਰਾਹਤ ਕਾਰਜ : ਡਿਪਟੀ ਕਮਿਸ਼ਨਰ

ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਟੀਮਾਂ ਬਣਾ ਕੇ ਕੀਤਾ ਜਾ ਰਿਹੈ ਰਾਹਤ ਕਾਰਜ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 
– ਚੋਆਂ ਵਿਚੋਂ ਗਾਰ ਕੱਢਣ, ਡਰੇਨਾਂ ਦੀ ਬਹਾਲੀ, ਕੁਦਰਤੀ ਡਰੇਨਾਂ ਨੂੰ ਰੇਤ ਦੀਆਂ ਬੋਰੀਆਂ ਨਾਲ ਬੰਨ੍ਹਣ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ 
–ਕਿਹਾ, ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ 
12 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਜ਼ਿਲ੍ਹੇ ਵਿੱਚ ਜੋ ਸਥਿਤੀ ਪੈਦਾ ਹੋਈ ਸੀ, ਉਹ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀਮਾਂ ਬਣਾ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਗੜ੍ਹਸ਼ੰਕਰ ਸਬ-ਡਵੀਜ਼ਨ ਵਿੱਚ ਜ਼ਿਆਦਾ ਸੇਮ ਹੈ, ਜਿੱਥੇ ਹੁਣ ਸਥਿਤੀ ਆਮ ਵਾਂਗ ਹੈ ਅਤੇ ਪ੍ਰਭਾਵਿਤ ਪਿੰਡਾਂ ਵਿੱਚ ਟੀਮਾਂ ਵੱਲੋਂ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਆਂ ਵਿਚੋਂ ਗਾਰ ਕੱਢਣ, ਡਰੇਨਾਂ ਦੀ ਮੁਰੰਮਤ, ਕੁਦਰਤੀ ਡਰੇਨਾਂ ਨੂੰ ਰੇਤ ਦੀਆਂ ਬੋਰੀਆਂ ਨਾਲ ਬੰਨ੍ਹਣ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਦਿਸ਼ਾ ਵਿੱਚ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਿਤ ਕਰਕੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਖਤਰੇ ਦਾ ਸਾਹਮਣਾ ਕਰਨ ਲਈ ਜੇ.ਸੀ.ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ, ਮੈਡੀਕਲ ਟੀਮਾਂ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਹਰ ਤਰ੍ਹਾਂ ਸਥਿਤੀ ਦਾ ਸਾਹਮਣਾ ਕੀਤਾ ਜਾ ਸਕੇ।