Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੂੰ ਵਾਟਰ ਕੂਲਰ ਭੇੰਟ

ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੂੰ ਵਾਟਰ ਕੂਲਰ ਭੇੰਟ

ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੂੰ ਵਾਟਰ ਕੂਲਰ ਭੇੰਟ

ਦਸੂਹਾ 13 ਮਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਿਖੇ ਇਕ ਸੀਮਿਤ ਸਮਾਗਮ ਵਿੱਚ ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ ਵੱਲੋਂ ਆਰ.ਓ ਵਾਟਰ ਕੂਲਰ ਦਾ ਉਦਘਾਟਨ ਕੀਤਾ ਗਿਆ। ਇਹ ਵਾਟਰ ਕੂਲਰ ਕੇ.ਐਮ.ਐਸ ਮੈਨੇਜਮੈਂਟ ਵੱਲੋਂ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੁਆਰਾ ਕੀਤੇ ਫੈਸ਼ਨ ਸ਼ੋ ਦੀ ਭਰਭੂਰ ਕਾਮਯਾਬੀ ਤੇ ਉਪਹਾਰ ਵਜੋਂ ਦਿੱਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਇਸ ਵਿਭਾਗ ਦੇ ਫੈਕਲਟੀ ਮੈਂਬਰ ਕੜੀ ਮਿਹਨਤ ਅਤੇ ਲਗਨ ਨਾਲ ਇਸ ਵਿਭਾਗ ਨੂੰ ਚਲਾ ਰਹੇ ਹਨ। ਇਸ ਵਿਭਾਗ ਦੀ ਕਾਮਯਾਬੀ ਕਰਕੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਦਾ ਨਵਾਂ ਕੋਰਸ ਵੀ ਮੈਨੇਜਮੈਂਟ ਵੱਲੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੇ ਦਾਖਲੇ ਸ਼ੁਰੂ ਹਨ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ ਵੱਲੋਂ ਵੀ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਦੀਪ ਕੋਰ, ਸੰਦੀਪ ਕਲੇਰ, ਦਲਜੀਤ ਕੌਰ, ਆਈ.ਟੀ ਵਿਭਾਗ ਦੇ ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ, ਮਨਪ੍ਰੀਤ ਕੌਰ, ਐਗਰੀਕਲਚਰ ਵਿਭਾਗ ਦੇ ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ, ਸੂਰਜ ਪ੍ਰਭਾ, ਸਾਕਸ਼ੀ ਸ਼ਰਮਾ, ਕਾਮਰਸ ਵਿਭਾਗ ਦੇ ਗੁਰਜੀਤ ਕੌਰ, ਰਾਜਵਿੰਦਰ ਕੌਰ, ਮੈਡੀਕਲ ਸਾਇੰਸ ਵਿਭਾਗ ਦੇ ਰੂਮਾਨੀ ਗੋਸਵਾਮੀ, ਜਗਰੂਪ ਕੌਰ ਅਤੇ ਨੀਲਮ ਆਦਿ ਹਾਜ਼ਰ ਸਨ।

ਫੋਟੋ : ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ,ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ ਸ਼ਬਨਮ ਕੌਰ, ਡਾਇਰੈਕਟਰ ਡਾ ਮਾਨਵ ਸੈਣੀ ਅਤੇ ਹੋਰ।