Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ*

*ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ*

ਤਲਵਾੜਾ / ਹਾਜੀਪੁਰ/ ਦਸੂਹਾ / ਭੁੰਗਾ (ਚੌਧਰੀ) 

– ਤਲਵਾੜਾ ਪ੍ਰੋਜੈਕਟ ਪੂਰਾ ਹੋਣ ਨਾਲ ਕੰਢੀ ਖੇਤਰ ਦੇ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ: ਜਿੰਪਾ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ ਪਿੰਡ ਵਾਸੀ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ

 : ਪੰਜਾਬ ਦੇ ਹਰੇਕ ਪਿੰਡ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ।

ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ।

ਇਸ ਮੌਕੇ ਦਸੂਹਾ ਦੇ ਵਿਧਾਇਕ ਕਰਮਵਮਬੀਰ ਸਿੰਘ ਘੁੰਮਣ, ਨਿਗਰਾਨ ਇੰਜੀਨੀਅਰ ਵਿਜੈ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਅਨੁਜ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

———