Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ*

*ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ*

ਗੜ੍ਹਦੀਵਾਲਾ 27 ਅਗਸਤ (ਚੌਧਰੀ) 

*ਜ਼ਿਲ੍ਹਾ ਹੁਸ਼ਿਆਰਪੁਰ ਤੋਂ 5 ਸਤੰਬਰ ਨੂੰ ਜਲ ਸਪਲਾਈ ਦੇ ਹਲਕੇ ਵਿੱਚ ਲੱਗ ਰਹੇ ਮੋਰਚੇ ’ਚ ਵੱਡੀ ਗਿਣਤੀ ਵਿੱਚ ਵਰਕਰ ਹੋਣਗੇ ਸ਼ਾਮਲ : ਪ੍ਰਦੀਪ ਸਿੰਘ ਖੱਖ*

: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਖੱਖ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਧਨੋਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਕਮੇਟੀ ਵੱਲੋਂ ਉਲੀਕੇ ਸੰਘਰਸ਼ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੀਟਿੰਗ ਵਿੱਚ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੇ ਸ਼ਮੂਲੀਅਤ ਕਰਦਿਆਂ ਹੁਣ ਤੱਕ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨਾਲ ਹੋਈਆਂ ਸੈਂਕੜੇ ਮੀਟਿੰਗਾਂ ਦੌਰਾਨ ਹੋਈ ਗੱਲਬਾਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਸਿੱਧਾ ਕੰਟਰੈਕਟ ਜਾਰੀ ਕਰਨ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਵੀ ਵਰਕਰਾਂ ਨੂੰ ਜਾਣੂ ਕਰਵਾਇਆ।
ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਖੱਖ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ‘ਲਾਰਾ ਲਾਓ ਤੇ ਡੰਗ ਟਪਾਊ’ ਨੀਤੀ ਤਹਿਤ ਵਰਕਰਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨਾਲ 3 ਸਤੰਬਰ 2026 ਨੂੰ ਨਿਰਧਾਰਤ ਮੀਟਿੰਗ ਤੋਂ ਪਹਿਲਾਂ ਲੋੜੀਂਦੀਆਂ ਹਦਾਇਤਾਂ ਜਾਰੀ ਨਾ ਕੀਤੀਆਂ ਗਈਆਂ, ਮੀਟਿੰਗ ਤੋਂ ਟਾਲਮਟੋਲ ਕੀਤੀ ਗਈ ਜਾਂ ਮੀਟਿੰਗ ਦੌਰਾਨ ਜਲ ਸਪਲਾਈ ਵਿਭਾਗ ਦੇ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਸਿੱਧਾ ਕੰਟਰੈਕਟ ਜਾਰੀ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ 5 ਸਤੰਬਰ ਨੂੰ ਸੂਬਾ ਕਮੇਟੀ ਵੱਲੋਂ ਸੰਘਰਸ਼ ਦੌਰਾਨ ਤਿੱਖੇ ਸੰਘਰਸ਼ ਦੀ ਜੋ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਉਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ।
ਆਗੂਆਂ ਨੇ ਕਿਹਾ ਕਿ 5 ਸਤੰਬਰ ਨੂੰ ਜਲ ਸਪਲਾਈ ਦੇ ਹਲਕੇ ਵਿੱਚ ਲੱਗ ਰਹੇ ਮੋਰਚੇ ਵਿੱਚ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਪੱਧਰ ’ਤੇ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਸ ਤੋਂ ਬਾਅਦ ਨਿਕਲਣ ਵਾਲੇ ਨਤੀਜਿਆਂ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਉੱਚ ਮੈਨੇਜਮੈਂਟ ਦੀ ਹੋਵੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 5 ਸਤੰਬਰ ਦੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਮਜ਼ਬੂਤ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪਰਦੀਪ ਸਿੰਘ ਖੱਖ , ਜਿਲਾ ਆਗੂ ਰਣਦੀਪ ਸਿੰਘ ਧਨੋਆ,ਖ਼ਜ਼ਾਨਚੀ ਜਗਦੀਸ਼ ਸਿੰਘ ਧੁੱਗਾ ,ਰਵਿੰਦਰ ਕੁਮਾਰ,ਗੁਰਵਿੰਦਰ ਸਿੰਘ,ਰਾਜ ਸਿੰਘ,ਹਰਨੇਕ ਸਿੰਘ,ਕਿਸ਼ਨ ਕੁਮਾਰ,ਜਗੀਰ ਸਿੰਘ,ਸਤੀਸ਼ ਕੁਮਾਰ,ਅਨਿਲ ਕੁਮਾਰ,ਕੁਲਵਿੰਦਰ ਸਿੰਘ,ਅਸ਼ੋਕ ਕੁਮਾਰ,ਰਮਨ ਕੁਮਾਰ,ਮਨਪ੍ਰੀਤ ਸਿੰਘ,ਦਿਲਬਾਗ ਸਿੰਘ,ਗੁਰਬਖਸ਼ ਰਾਏ,ਦੇਸਰਾਜ,ਮਨਦੀਪ ਸਿੰਘ,ਬਲਕਾਰ ਸਿੰਘ,ਵਿਪਲਮਜੀਤ ਆਦਿ ਆਗੂ ਅਤੇ ਵਰਕਰ ਹਾਜ਼ਰ ਸਨ।