Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*

*ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*

ਗੜ੍ਹਦੀਵਾਲਾ / ਹੁਸ਼ਿਆਰਪੁਰ 29 ਮਈ(ਚੌਧਰੀ) 

*31 ਮਈ ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁਹਰੇ ਲੱਗੇਗਾ ਪੱਕਾ ਮੋਰਚਾ*

*ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਮਰਜ਼ ਕਰਨ ਤੱਕ ਮੋਰਚਾ ਰਹੇਗਾ ਜਾਰੀ*

: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ 18-20 ਸਾਲਾਂ ਤੋਂ ਇੱਕ ਵਰਕਰ ਦੇ ਰੂਪ ਵਿੱਚ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਵਾਉਣ ਤੱਕ ਜਥੇਬੰਦੀ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰੀ ਹੋਈ ਹੈ।
ਲੇਕਿਨ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਵੱਲੋਂ ਜਲ ਸਪਲਾਈ ਵਿਭਾਗ ਦੇ ਠੇਕਾ ਕਾਮਿਆਂ ਨੂੰ ਅਖੋਂ ਪਰੋਖੇ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਜਦੋਂ ਕਿ ਬਾਕੀ ਵਿਭਾਗਾਂ ਵੱਲੋਂ ਠੇਕੇਦਾਰੀ ਸਿਸਟਮ ਖਤਮ ਕਰਕੇ ਵਰਕਰਾਂ ਦਾ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਕੇ ਸ਼ੋਸਣ ਬੰਦ ਕੀਤਾ ਗਿਆ ਹੈ।ਜਿਸ ਤੇ ਜਥੇਬੰਦੀ ਨੇ ਐਮਰਜੈਂਸੀ ਮੀਟਿੰਗ ਕਰਨ ਉਪਰੰਤ ਗਭੀਰ ਚਰਚਾ ਕਰਨ ਤੋਂ ਬਾਅਦ ਫੈਸਲਾ ਕੀਤਾ ਕਿ 31 ਮਈ 2026 ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁਹਰੇ ਪੱਕਾ ਮੋਰਚਾ ਲਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਮੋਰਚਾ ਆਰ ਪਾਰ ਤੇ ਤਿੱਖੇ ਸੰਘਰਸ਼ ਦਾ ਰੂਪ ਅਖ਼ਤਿਆਰ ਕਰੇਗਾ ਵਰਕਰਾਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਵਾਉਣ ਤੱਕ ਜਾਰੀ ਰਹੇਗਾ।ਜਿਸ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਕੀਤੀਆਂ ਜਾ ਚੁੱਕੀਆਂ ਹਨ 3 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਵਾਲੀ ਮੀਟਿੰਗ ਚਲਦੇ ਮੋਰਚੇ ਵਿੱਚ ਹੀ ਹੋਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂੰਗਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ,ਲਾਲ ਸਿੰਘ ਗੁਰਦਾਸਪੁਰ,ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਸੂਬਾ ਸਲਾਹਕਾਰ ਪਵਿੱਤਰ ਸਿੰਘ ਮੋਗਾ ਆਦਿ ਸਾਥੀ ਹਾਜ਼ਰ ਸਨ।