Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

ਚੰਡੀਗੜ੍ਹ / ਹੁਸ਼ਿਆਰਪੁਰ (ਚੌਧਰੀ) 

2800 ਦੇ ਲਗਭਗ ਇੰਨਲਿਸਟਮੈਂਟ ਕਾਮਿਆਂ ਨੂੰ ਨਵੇਂ ਆਰਡੀਨੈਂਸ ਵਿਚ ਸ਼ਾਮਿਲ ਕਰਨ ਤੇ ਬਣੀ ਸਹਿਮਤੀ

ਜਲ ਸਪਲਾਈ ਵਿਭਾਗ ਦੀ ਉੱਚ ਮੈਨੇਜਮੈਂਟ ਤੇ ਪ੍ਰਸੋਨਲ ਵਿਭਾਗ ਨੂੰ ਮੌਕੇ ਤੇ ਹਦਾਇਤਾ ਕੀਤੀਆਂ ਜਾਰੀ

6 ਜੂਨ ਨੂੰ ਸੂਬਾ ਕਮੇਟੀ ਨੇ ਜ਼ਿਲ੍ਹਾ ਕਮੇਟੀਆਂ ਸਮੇਤ ਸੱਦੀ ਮੀਟਿੰਗ

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਵਿਚ ਵਿੱਤ ਮੰਤਰੀ ਪੰਜਾਬ ਸਰਕਾਰ ਤੇ ਸਬ ਕਮੇਟੀ ਚੇਅਰਮੈਨ ਸ਼੍ਰੀ ਹਰਪਾਲ ਸਿੰਘ ਚੀਮਾ ਨਾਲ ਓਹਨਾ ਦੇ ਦਫਤਰ ਸਿਵਲ ਸਕੱਤਰੇਤ ਚੰਡੀਗੜ ਵਿਖੇ ਹੋਈ ਜਿਸ ਵਿੱਚ ਜਲ ਸਪਲਾਈ ਵਿਭਾਗ ਤੋਂ ਡਿਪਟੀ ਡਾਇਰੈਕਟਰ (ਪ੍ਰਸ਼ਾਸ਼ਨ) ਹੈਡ ਆਫਿਸ ਪਟਿਆਲਾ ਅਤੇ ਪ੍ਰਸੋਨਲ ਵਿਭਾਗ ਤੋਂ ਉੱਚ ਅਧਿਕਾਰੀ ਸ਼ਾਮਲ ਹੋਏ ਇਸ ਮੀਟਿੰਗ ਵਿੱਚ ਜਥੇਬੰਦੀ ਦੇ ਆਗੂਆਂ ਨੇ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਇੰਨਲਿਸਟਮੇਂਟ ਕੈਟਾਗਰੀ ਰਹੀ ਲਗਭਗ 2800 ਵਰਕਰ ਪਿਛਲੇ 15 ਤੋਂ 20 ਸਾਲਾ ਤੋ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਪੂਰੇ ਪੰਜਾਬ ਵਿੱਚ ਸਾਫ ਪਾਣੀ ਘਰ-ਘਰ ਪਹੁੰਚਾ ਰਹੇ ਹਨ ਪਰ ਜੋ ਐਕਟ ਪੰਜਾਬ ਸਰਕਾਰ ਵੱਲੋਂ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਨਾਲ ਸਿੱਧਾ ਕੰਟਰੈਕਟ ਕਰਕੇ ਵਿਭਾਗ ਵਿੱਚ ਸ਼ਾਮਲ ਕਰਨ ਦਾ ਆਰਡੀਨੈਂਸ ਕੈਬਨਿਟ ਵਿੱਚ ਪੇਸ਼ ਕੀਤਾ ਹੈ ਉਸ ਵਿਚ ਜਲ ਸਪਲਾਈ ਵਿਭਾਗ ਦੇ ਇੰਨਲਿਸਟਮੈਂਟ ਕਾਮੇ ਇਸ ਐਕਟ ਵਿੱਚੋ ਬਾਹਰ ਰਖੇ ਗਏ ਹਨ ਜਿਸ ਕਾਰਨ ਇਹਨਾਂ ਕਾਮਿਆ ਦਾ ਬਹੁਤ ਨੁਕਸਾਨ ਹੋਣਾ ਹੈ ਤੇ ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ ਜਿਸ ਕਰਕੇ ਸੂਬੇ ਭਰ ਦੇ ਜਲ ਸਪਲਾਈ ਇੰਨਲਿਸਟਮੈਂਟ ਕਾਮਿਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।ਜਿਸ ਬਾਰੇ ਪੂਰੀ ਗੱਲਬਾਤ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਜੀ ਨੇ ਇਸ ਮੰਗ ਨੂੰ ਜਾਇਜ਼ ਮੰਨਿਆ ਤੇ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਦੀ ਕੈਟਾਗਰੀ ਸ਼ਾਮਲ ਕੀਤੀ ਜਾਵੇ ਅਤੇ ਇਹ ਵੀ ਕਿਹਾ ਕਿ ਕੋਈ ਵੀ ਕਾਮਾਂ ਇਸ ਐਕਟ ਵਿੱਚੋ ਬਾਹਰ ਨਾ ਰਹਿ ਜਾਵੇ ਕਿਉਕਿ ਪੰਜਾਬ ਸਰਕਾਰ ਠੇਕਾ ਮੁਲਜ਼ਮਾਂ ਦਾ ਰੁਜਗਾਰ ਪੱਕਾ ਕਰੇਗੀ ।ਇਸ ਉਪਰੰਤ ਸੂਬਾ ਕਮੇਟੀ ਨੇ ਐਲਾਨ ਕੀਤਾ ਕਿ ਜੇਕਰ ਵਰਕਰਾਂ ਨਾਲ ਧੋਖਾ ਹੋਇਆ ਤਾਂ ਜਥੇਬੰਦੀ ਆਰ-ਪਾਰ ਦਾ ਸੰਘਰਸ਼ ਉਲੀਕੇਗੀ ਅਤੇ 5 ਜੂਨ ਨੂੰ ਕੀਤਾ ਜਾਣ ਵਾਲਾ ਸੰਘਰਸ਼ ਮੁਲਤਵੀ ਕਰਦਿਆਂ 6 ਜੂਨ 2026 ਨੂੰ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਸਰਕਾਰ ਨਾਲ ਹੋਈ ਗੱਲਬਾਤ ਦੀ ਜਾਣਕਾਰੀ ਸੂਬਾ ਤੇ ਜ਼ਿਲ੍ਹਾ ਕਮੇਟੀਆਂ ਨਾਲ ਸਾਂਝੀ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਜੁਆਇੰਟ ਪ੍ਰੈਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਨਲੀਨਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਫਤਿਹਗੜ੍ਹ, ਪ੍ਰਦੀਪ ਸਿੰਘ ਹੁਸ਼ਿਆਰਪੁਰ, ਨਿਰਭੈ ਸਿੰਘ ਫਤਿਹਗੜ੍ਹ ਸਾਹਿਬ ਆਦਿ ਸਾਥੀ ਹਾਜ਼ਰ ਸਨ

error: copy content is like crime its probhihated