Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਜਲ ਸਪਲਾਈ ਠੇਕਾ ਕਾਮੇ ਦੋ ਮਹੀਨਿਆਂ ਤੋ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਵਿਭਾਗ ਦੀ ਮੈਨੇਜਮੈਂਟ ਤੇ ਮੰਤਰੀ ਪੰਜਾਬ ਸਰਕਾਰ ਦਾ ਕਰਨਗੇ ਪਿੱਟ ਸਿਆਪਾ

ਜਲ ਸਪਲਾਈ ਠੇਕਾ ਕਾਮੇ ਦੋ ਮਹੀਨਿਆਂ ਤੋ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਵਿਭਾਗ ਦੀ ਮੈਨੇਜਮੈਂਟ ਤੇ ਮੰਤਰੀ ਪੰਜਾਬ ਸਰਕਾਰ ਦਾ ਕਰਨਗੇ ਪਿੱਟ ਸਿਆਪਾ

*ਜਲ ਸਪਲਾਈ ਠੇਕਾ ਕਾਮੇ ਦੋ ਮਹੀਨਿਆਂ ਤੋ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਵਿਭਾਗ ਦੀ ਮੈਨੇਜਮੈਂਟ ਤੇ ਮੰਤਰੀ ਪੰਜਾਬ ਸਰਕਾਰ ਦਾ ਕਰਨਗੇ ਪਿੱਟ ਸਿਆਪਾ*

ਗੜਦੀਵਾਲ 11ਜੂਨ (ਚੌਧਰੀ ) : ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ.26 ਜਿਲਾ ਹੁਸ਼ਿਆਰਪੁਰ ਵਲੋਂ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਜਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਣਾ ਵਲੋ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਇਨਲਿਸਟਮੈਟ ਠੇਕਾ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾ ਨਹੀ ਮਿਲੀਆਂ ਹਨ ਜਿਸ ਕਾਰਨ ਉਹਨਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਹੋ ਗਏ ਹਨ। ਹਰ ਮਹੀਨੇ ਬਾਅਦ ਆਪਣੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਸਾਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਜਦੋ ਤਨਖਾਹਾਂ ਦੇ ਬਿੱਲ ਖਜਾਨਾ ਦਫਤਰ ਜਾਂਦੇ ਹਨ ਉਥੇ ਵੀ ਕਈ ਕਈ ਦਿਨ ਬਿਲ ਪਏ ਰਹਿੰਦੇ ਹਨ ਕਦੀ ਪੇਮੈਂਟ ਬੰਦ ਹੁੰਦੀ ਹੈ ਕਦੀ ਖਜਾਨਾ ਬੰਦ ਹੁੰਦਾ ਹੈ ਸਾਰੇ ਪਾਸੇ ਖੱਜਲ ਖੁਆਰੀ ਹੋ ਰਹੀ ਹੈ। ਇਸ ਤੋ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਦੀ ਮਾੜੀ ਤੇ ਮੁਲਾਜਮ ਵਿਰੋਧੀ ਕਾਰਗੁਜ਼ਾਰੀ ਦਾ ਸਾਫ ਪਤਾ ਚਲਦਾ ਹੈ ਕਿ ਆਪਣੇ ਠੇਕਾ ਮੁਲਾਜਮਾ ਪ੍ਰਤੀ ਕਿੰਨਾ ਕੁ ਸੰਜੀਦਾ ਹੈ ਇਕ ਪਾਸੇ ਮਾਨ ਸਰਕਾਰ ਆਮ ਆਦਮੀ ਦਾ ਨਾਹਰਾ ਦੇ ਕੇ ਸੱਤਾ ਵਿਚ ਆਈ ਹੈ ਪਰ ਇਹਨਾ ਦੀ ਕਾਰਗੁਜ਼ਾਰੀ ਪਿਛਲੀਆਂ ਸਰਕਾਰਾਂ ਵਾਗ ਹੀ ਲੱਗ ਰਹੀ ਹੈ ਆਮ ਠੇਕਾ ਵਰਕਰ ਪਹਿਲਾਂ ਹੀ ਨਿਗੁਣੀਆ ਤਨਖਾਹਾਂ ਤੇ ਵਿਭਾਗਾਂ ਦੇ ਵਿੱਚ ਕੰਮ ਕਰ ਰਹੇ ਹਨ ਦੂਜੇ ਪਾਸੇ ਉਹਨਾ ਦੀਆ ਤਨਖਾਹਾਂ ਦੇ ਫੰਡ ਰੋਕ ਕੇ ਉਹਨਾ ਨੂੰ ਆਰਥਿਕ ਤੇ ਮਾਨਸਿਕ ਪਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਮਿਤੀ 15/06/22 ਬੁੱਧਵਾਰ ਨੂੰ ਮਜਬੂਰਨ ਜਲ ਸਪਲਾਈ ਨਿਗਰਾਨ ਇੰਜੀਨੀਅਰ ਦਫਤਰ ਹੁਸ਼ਿਆਰਪੁਰ ਅੱਗੇ ਰੋਸ ਪ੍ਰਦਰਸ਼ਨ ਕਰੇਗੀ ਅਤੇ ਜੇਕਰ ਜਰੂਰਤ ਪਈ ਤੇ ਜਲ ਸਪਲਾਈ ਮੰਤਰੀ ਬਹ੍ਮ ਸ਼ੰਕਰ ਜਿੰਪਾ ਦੀ ਰਹਾਇਸ਼ ਵੱਲ ਨੂੰ ਰੋਸ ਮਾਰਚ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ।ਇਸ ਸਮੇ ਕਮਲਜੀਤ ਸਿੰਘ, ਸੰਦੀਪ ਕੁਮਾਰ ਠਾਕੁਰ ,ਮਹਿੰਦਰ ਸਿੰਘ ,ਕੁਲਵਿੰਦਰ ਸਿੰਘ ,ਸ਼ਾਮ ਸੁੰਦਰ, ਪਰਦੀਪ ਸਿੰਘ ,ਮਨਿੰਦਰ ਸਿੰਘ ,ਮਨਪ੍ਰੀਤ ਸਿੰਘ ,ਜਗੀਰ ਸਿੰਘ ਅਦਿ ਹਾਜਰ ਸਨ।