Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing *ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

*ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

ਗੜ੍ਹਦੀਵਾਲ (ਚੌਧਰੀ )

19 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਜਿਲਾ ਹੋਸ਼ਿਆਰਪੁਰ ਦੇ ਜਿਲਾ ਪ੍ਰਧਾਨ ਦਰਸ਼ਵੀਰ ਰਾਣਾ ਅਤੇ ਜਿਲਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਵੱਲੋਂ ਠੇਕਾ ਕਾਮਿਆਂ ਦੀਆ ਮੰਗਾ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਕਈ ਵਾਰ ਇਸ ਅਧਿਕਾਰੀ ਨਾਲ ਮੀਟਿੰਗ ਵੀ ਕੀਤੀ ਗਈ ਪਰ ਕੋਈ ਵੀ ਮੰਗ ਦਾ ਹੱਲ ਨਹੀ ਕੀਤਾ ਜਿਸ ਕਾਰਨ ਵਰਕਰਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ ਇਸ ਅਧਿਕਾਰੀ ਵਲੋਂ ਮੰਨੀਆ ਮੰਗਾ ਨੂੰ ਵੀ ਲਾਗੂ ਨਹੀ ਕੀਤਾ ਜਾ ਰਿਹਾ ਹੈ।ਦੂਜੇ ਪਾਸੇ ਠੇਕਾ ਵਰਕਰ ਪਹਿਲਾ ਹੀ ਨਿਗੁਣਿਆ ਤਨਖਾਹਾਂ ਤੇ ਪੰਜ ਪੰਜ ਪੋਸਟਾਂ ਤੇ ਕੰਮ ਕਰਦੇ ਆ ਰਹੇ ਹਨ ਜ੍ਹਿਨਾਂ ਦਾ ਲਗਾਤਾਰ ਸ਼ੋਸ਼ਣ ਇਸ ਅਧਿਕਾਰੀ ਵਲੋ ਕੀਤਾ ਜਾ ਰਿਹਾ ਹੈ ਇਸ ਅਧਿਕਾਰੀ ਵਲੋ ਹੈਂਕੜਵਾਜ ਵਤੀਰਾ ਅਪਣਿਆ ਗਿਆ ਹੈ ਇਸ ਵਲੋ ਕੋਈ ਵੀ ਮੰਗ ਨੂੰ ਮੰਨਣ ਤੋਂ ਸਾਫ ਇਨਕਾਰ ਕੀਤਾ ਗਿਆ ਹੈ।ਦੂਜੇ ਪਾਸੇ ਪੂਰੇ ਪੰਜਾਬ ਚ ਦੂਜੇ ਅਧਿਕਾਰੀਆਂ ਵਲੋ ਵਰਕਰਾ ਨੂੰ 10 ਸਾਲ ਦੇ ਬਣਦੇ ਪੈਸੇ ਦਿੱਤੇ ਜਾ ਰਹੇ ਹਨ।ਇਸ ਲਈ ਜੇ ਕਰ ਕਿਸੇ ਵਰਕਰ ਦੀ ਤਨਖਾਹ ਚ ਦੇਰ ਕੀਤੀ ਗਈ ਹੈ ਤਾਂ ਇਸਦੀ ਸਾਰੀ ਜਿਮੇਵਾਰੀ ਇਸ ਅਧਿਕਾਰੀ ਦੀ ਹੋਵੇਗੀ ਕਿਉਕਿ ਇਸ ਦਫ਼ਤਰ ਦੇ ਕੰਮਾਂ ਦਾ ਬਹੁਤ ਬੁਰਾ ਹਾਲ ਹੋ ਗਿਆ ਹੈ ਕਈ ਕਈ ਦਿਨ ਵਰਕਰਾ ਦੇ ਕੰਮਾਂ ਨੂੰ ਲਟਕਾਇਆ ਜਾਂਦਾ ਹੈ। ਇਸ ਲਈ ਜਥੇਬਦੀ ਨੇ ਫੈਸਲਾ ਕੀਤਾ ਹੈ ਕਿ 24ਜਨਵਰੀ ਨੂੰ ਇਸ ਅਧਿਕਾਰੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਇਸ ਅਧਿਕਾਰੀ ਦੀ ਹੋਵੇਗੀ।