Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜਲ ਸਪਲਾਈ ਮਹਿਕਮੇ ਵੱਲੋਂ ਜਨਤਕ ਸ਼ਿਕਾਇਤਾਂ ਸੁਣਨ ਲਈ ਹਰ 15 ਦਿਨਾਂ ਬਾਅਦ ਲਗਾਇਆ ਜਾਵੇਗਾ ਜਨਤਾ ਦਰਬਾਰ

ਜਲ ਸਪਲਾਈ ਮਹਿਕਮੇ ਵੱਲੋਂ ਜਨਤਕ ਸ਼ਿਕਾਇਤਾਂ ਸੁਣਨ ਲਈ ਹਰ 15 ਦਿਨਾਂ ਬਾਅਦ ਲਗਾਇਆ ਜਾਵੇਗਾ ਜਨਤਾ ਦਰਬਾਰ

ਹੁਸ਼ਿਆਰਪੁਰ (ਬਿਊਰੋ ਰਿਪੋਰਟ) 

ਵਿਭਾਗ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ 6 ਫ਼ਰਵਰੀ ਤੋਂ ਖੁਦ ਸੁਣਨਗੇ ਆਨਲਾਈਨ ਮਾਧਿਅਮ ਰਾਹੀਂ ਸ਼ਿਕਾਇਤਾਂ

ਜ਼ਿਲ੍ਹਾ ਵਾਸੀ ਟੋਲ ਫ੍ਰੀ ਨੰਬਰ, ਈਮੇਲ ਜਾਂ ਵੈਬਸਾਈਟ ’ਤੇ ਦਰਜ ਕਰਵਾ ਸਕਦੇ ਹਨ ਆਪਣੀ ਸ਼ਿਕਾਇਤ

3 ਫ਼ਰਵਰੀ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪਿੰਡਾਂ ’ਚ ਜਲ ਸਪਲਾਈ ਨਾਲ ਅਤੇ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਹਰ 15 ਦਿਨਾਂ ਬਾਅਦ ਜਨਤਾ ਦਰਬਾਰ ਲਾਇਆ ਜਾਵੇਗਾ, ਜਿਸ ਤਹਿਤ ਉਹ 6 ਫ਼ਰਵਰੀ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਆਨਲਾਈਨ ਮਾਧਿਅਮ ਰਾਹੀਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰ.1, ਹੁਸ਼ਿਆਰਪੁਰ ਦੇ ਕਾਰਜਕਾਰੀ ਇੰਜੀਨੀਅਰ  ਸਿਮਰਨਜੀਤ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤ ਕਰਤਾ ਵਿਭਾਗ ਦੇ ਟੋਲ ਫ੍ਰੀ ਨੰਬਰ 1800-180-2468 ਜਾਂ ਈ ਮੇਲ dwssnkhelpdesk@gmail.com
(ਡੀ ਡਬਲਯੂ ਐਸ ਐਸ ਐਨ ਕੇ ਹੈਲਪਡੈਸਕ ਐਟ ਜੀਮੇਲ ਡਾਟ ਕਾਮ) ਜਾਂ ਵਿਭਾਗ ਦੀ ਵੈਬਸਾਈਟ ’ਤੇ ਸਿਟੀਜ਼ਨ ਕਾਰਨਰ ’ਤੇ ਜਾ ਕੇ ਰਜਿਸਟਰ ਆਨਲਾਈਨ ਕੰਪਲੇਂਟ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਨਤਾ ਦਰਬਾਰ ਵਿਚ ਵਿਭਾਗ ਦੇ ਮੁੱਖ ਦਫ਼ਤਰ ਨਾਲ ਸਬੰਧਤ ਅਧਿਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੇ ਨਾਲ ਮੌਜੂਦ ਰਹਿਣਗੇ ਜਦਕਿ ਨਿਗਰਾਨ ਇੰਜੀਨੀਅਰ ਅਤੇ ਮੰਡਲ ਇੰਜੀਨੀਅਰ (ਐਕਸੀਅਨ) ਆਪੋ-ਆਪਣੇ ਮੰਡਲ ਦਫ਼ਤਰ ਤੋਂ ਆਨਲਾਈਨ ਜੁੜਨਗੇ।
ਇੰਜੀਨੀਅਰ ਸਿਮਰਨਜੀਤ ਸਿੰਘ ਅਨੁਸਾਰ ਜ਼ਿਲ੍ਹੇ ਦੇ ਲੋਕ ਆਨਲਾਈਨ ਮਾਧਿਅਮ ਰਾਹੀਂ ਜੁੜਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੰਡਲ ਨੰ.1,/2, ਹੁਸ਼ਿਆਰਪੁਰ/ਗੜ੍ਹਸ਼ੰਕਰ ਅਤੇ ਤਲਵਾੜਾ ਵਿਖੇ ਆ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਜਾਰੀ ਆਨਲਾਈਨ ਜਨਤਾ ਦਰਬਾਰ ਦੇ ਲਿੰਕ ਦੀ ਵਰਤੋਂ ਕਰਕੇ ਵੀ ਜੁੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਜਨਤਾ ਦਰਬਾਰ ਵਿੱਚ ਟੋਲ ਫ੍ਰੀ/ਈਮੇਲ/ਵੈਬਸਾਈਟ ’ਤੇ ਆਈਆਂ ਸ਼ਿਕਾਇਤਾਂ ਨੂੰ ਨਿਪਟਾਇਆ ਜਾਵੇਗਾ। ਉਸ ਤੋਂ ਬਾਅਦ ਜੇਕਰ ਕੋਈ ਮੌਕੇ ’ਤੇ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਨਿਪਟਾਰਾ ਕਰਵਾਇਆ ਜਾਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ 6 ਫ਼ਰਵਰੀ ਨੂੰ ਲੱਗਣ ਵਾਲੇ ਪਹਿਲੇ ਜਨਤਾ ਦਰਬਾਰ ਲਈ ਆਪਣੀਆਂ ਸ਼ਿਕਾਇਤਾਂ ਸਮੇਂ ਸਿਰ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦਾ ਢੁਕਵਾਂ ਨਿਪਟਾਰਾ ਹੋ ਸਕੇ।

 

error: copy content is like crime its probhihated