Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਜਲ ਸਪਲਾਈ ਇਨਲਿਸਟਮੈਂਟ ਠੇਕਾ ਕਾਮਿਆਂ ਨੇ ਕੀਤੀ ਹੰਗਾਮੀ ਮੀਟਿੰਗ*

*ਜਲ ਸਪਲਾਈ ਇਨਲਿਸਟਮੈਂਟ ਠੇਕਾ ਕਾਮਿਆਂ ਨੇ ਕੀਤੀ ਹੰਗਾਮੀ ਮੀਟਿੰਗ*

ਗੜਦੀਵਾਲ 27ਜਨਵਰੀ (ਚੌਧਰੀ )

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਨਲਿਸਟਮੈਂਟ ਕੰਟਰੈਕਟ ਵਰਕਰਜ ਕਮੇਟੀ ਪੰਜਾਬ ਵਲੋ ਅੱਜ ਨਗਰ ਕੌਂਸਲ ਦਫਤਰ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬਾ ਜਰਨਲ ਸਕੱਤਰ ਸੁਖਵਿੰਦਰ ਸਿੰਘ ਖਰਲ ਨੇ ਦਸਿਆ ਕਿ ਜਲ ਸਪਲਾਈ ਵਿਭਾਗ ਵਿਚ ਇੰਨਲਿਸਟਮੈਂਟ ਠੇਕਾ ਕਾਮਿਆ ਦੀਆ ਮੰਗਾ ਦੇ ਸਬੰਧ ਵਿੱਚ ਪਿਛਲੇ ਸਮੇਂ ਦੌਰਾਨ ਜਲ ਸਪਲਾਈ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਜੀ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਓਹਨਾ ਵਲੋ 21 ਦਿਨ ਦਾ ਸਮਾਂ ਮਸਲਿਆ ਨੂੰ ਹਲ ਕਰਨ ਲਈ ਦਿੱਤਾ ਗਿਆ ਸੀ ਪਰ ਅੱਜ 2 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਇਕ ਮੰਗ ਦਾ ਹਲ ਨਹੀ ਕੀਤਾ ਗਿਆ ਜਿਸ ਕਾਰਨ ਠੇਕਾ ਕਾਮਿਆ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਧਿਕਾਰੀਆਂ ਵਲੋਂ ਵੀ ਡੰਗ ਟਪਾਊ ਨੀਤੀ ਅਪਣਾਈ ਹੋਈ ਹੈ ਜਿਹਨਾਂ ਵਲੋ ਵਾਰ ਵਾਰ ਮੀਟਿੰਗ ਦਾ ਸਮਾਂ ਅੱਗੇ ਕੀਤਾ ਜਾ ਰਹਿਆ ਹੈ, ਜਿਸ ਕਾਰਨ ਵਰਕਰਾ ਦਿਆਂ ਤਨਖਾਵਾ ਦੇ ਬਾਰੇ ਮੰਗ ਨੂੰ ਵੀ ਲਮ ਲੇਟ ਕੀਤਾ ਜਾ ਰਹਿਆ ਹੈ ਜਿਸ ਨਾਲ ਇਨ੍ਹਾਂ ਵਰਕਰਾਂ ਦਾ ਆਰਥਿਕ ਸ਼ੋਸ਼ਣ ਹੋ ਰਹਿਆ ਹੈ ਇਸ ਬਾਰੇ ਕੋਈ ਵੀ ਅਧਿਕਾਰੀ ਜਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ ਇਸ ਲਈ ਕਮੇਟੀ ਦੇ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਜਲਦ ਹੀ ਵਿਭਾਗੀ ਮੁਖੀ ਵਲੋਂ ਮੀਟਿੰਗ ਕਰਕੇ ਮੰਗਾ ਦਾ ਹਲ਼ ਨਾ ਕੀਤਾ ਤੇ ਕਮੇਟੀ ਵਲੋਂ ਸੰਘਰਸ਼ ਸੁਰੂ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਜਲ ਸਪਲਾਈ ਵਿਭਾਗ ਦੀ ਹੋਵੇਗੀ ਇਸ ਸਮੇਂ ਹਾਜਰ ਸਾਥੀ ਕਮਲਜੀਤ ਸਿੰਘ ਬਲਜਿੰਦਰ ਸਿੰਘ ਜਗੀਰ ਸਿੰਘ ਹਰਮੇਸ਼ ਕੁਮਾਰ ਪਰਦੀਪ ਸਿੰਘ ਧੂਤ ਰਾਜ ਸਿੰਘ ਕੁਲਜੀਤ ਸਿੰਘ ਕੁਲਦੀਪ ਸਿੰਘ ਰਾਣਾ ਸੁਸ਼ੀਲ ਕੁਮਾਰ ਸਿਮਰਨਜੀਤ ਸਿੰਘ ਕੁਲਵਿੰਦਰ ਸਿੰਘ ਮਨਪ੍ਰੀਤ ਸਿੰਘ ਆਦਿ ਹਾਜਰ ਸਨ।