Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing *ਜਲ ਸਪਲਾਈ ਮੰਤਰੀ ਦੇ ਘਰ ਦੇ ਬਾਹਰ ਕਾਲੀ ਦਿਵਾਲੀ ਮਨਾਉਣ ਲਈ ਵਰਕਰਾਂ ਵਿੱਚ ਭਾਰੀ ਉਤਸਾਹ*

*ਜਲ ਸਪਲਾਈ ਮੰਤਰੀ ਦੇ ਘਰ ਦੇ ਬਾਹਰ ਕਾਲੀ ਦਿਵਾਲੀ ਮਨਾਉਣ ਲਈ ਵਰਕਰਾਂ ਵਿੱਚ ਭਾਰੀ ਉਤਸਾਹ*

ਗੜਦੀਵਾਲਾ (ਚੌਧਰੀ) 

9 ਨਵੰਬਰ :  ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇਨਲਿਸਟਮੈਂਟ ਕੰਟਰੈਕਟ ਵਰਕਰ ਕਮੇਟੀ ਦੀ ਹੰਗਾਮੀ ਮੀਟਿੰਗ ਦਰਸ਼ਵੀਰ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਲ ਸਪਲਾਈ ਮੰਤਰੀ ਦੀ ਵਾਅਦਾ ਖਿਲਾਫੀ ਦੇ ਰੋਸ਼ ਵਜੋਂ ਜਲ ਸਪਲਾਈ ਮੰਤਰੀ ਦੇ ਘਰ ਦੇ ਬਾਹਰ ਕਾਲੀ ਦੀਵਾਲੀ ਮਨਾਉਣ ਸਬੰਧੀ ਵਰਕਰਾਂ ਵਿੱਚ ਭਾਰੀ ਉਤਸਾਹ ਪਾਇਆ ਗਿਆ| ਕਮੇਟੀ ਦੇ ਫੈਸਲੇ ਅਨੁਸਾਰ ਸਾਰੇ ਹੀ ਵਰਕਰਾਂ ਵੱਲੋਂ ਕਿਹਾ ਗਿਆ ਕਿ ਦਿਵਾਲੀ ਦੇ ਪਵਿੱਤਰ ਤਿਉਹਾਰ ਤੇ ਸਾਰੇ ਹੀ ਵਰਕਰ ਪਰਿਵਾਰਾਂ ਸਮੇਤ ਜਲ ਸਪਲਾਈ ਮੰਤਰੀ ਦੇ ਘਰ ਦੇ ਬਾਹਰ ਕਾਲੀ ਦਿਵਾਲੀ ਮਨਾਉਣਗੇ| ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼ਾਮ ਸੁੰਦਰ ਪਰਮਾਰ ਦਫਤਰੀ ਸਕੱਤਰ ਨੇ ਦੱਸਿਆ ਕਿ ਕਾਫੀ ਲੰਬੇ ਸਮੇਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਕਰ ਰਹੇ ਇਨਲਿਸਟਮੈਂਟ ਕੰਟਰੈਕਟ ਵਰਕਰਾਂ ਨਾਲ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਦ ਕਿ ਇੱਕ ਇੱਕ ਵਰਕਰ ਪੰਜ ਪੰਜ ਪੋਸਟਾਂ ਦਾ ਕੰਮ ਕਰ ਰਿਹਾ ਹੈ ਅਤੇ ਸਰਕਾਰ ਦੇ ਬਣਦੇ ਮਿਨੀਮਮ ਵੇਜਸ ਦੇ ਅਨੁਸਾਰ ਵੀ ਇਹਨਾਂ ਵਰਕਰਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ| ਇਸ ਮੌਕੇ ਹਾਜ਼ਰ ਸਾਥੀ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਰਾਣਾ, ਜਗਦੀਸ਼ ਸਿੰਘ ਖਜਾਨਚੀ, ਕੁਲਜੀਤ ਸਿੰਘ, ਅਜੇ ਕੁਮਾਰ, ਦਿਲਬਾਗ ਸਿੰਘ, ਹਰਜੀਤ ਸਿੰਘ, ਸੰਦੀਪ ਕੁਮਾਰ, ਜਗੀਰ ਸਿੰਘ, ਰਵਿੰਦਰ ਸਿੰਘ, ਰਾਜ ਸਿੰਘ, ਸੁਸ਼ੀਲ ਸ਼ਰਮਾ ਆਦਿਕ ਮੈਂਬਰ ਹਾਜ਼ਰ ਸਨ|