Prime Punjab Times

Latest news
ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ
ADVERTISEMENT
You are currently viewing ਜਲ ਸਪਲਾਈ ਤੇ ਸੈਨੀਟੇਸ਼ਨ ਇਨਲਿਸਟਮੈਂਟ ਕੰਟਰੈਕਟ ਵਰਕਰ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ

ਜਲ ਸਪਲਾਈ ਤੇ ਸੈਨੀਟੇਸ਼ਨ ਇਨਲਿਸਟਮੈਂਟ ਕੰਟਰੈਕਟ ਵਰਕਰ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ

ਗੜ੍ਹਦੀਵਾਲਾ 28 ਸਤੰਬਰ (ਚੌਧਰੀ) 

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇਨਲਿਸਟਮੈਂਟ ਕੰਟਰੈਕਟ ਵਰਕਰ ਕਮੇਟੀ ਪੰਜਾਬ ਦੀ ਮੀਟਿੰਗ ਜਲ ਸਪਲਾਈ ਸਕੀਮ ਗੋਂਦਪੁਰ ਵਿਖੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ! ਮੀਟਿੰਗ ਵਿੱਚ ਸ਼ਾਮਿਲ ਮੈਂਬਰਾਂ ਨੂੰ ਕਮੇਟੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਭਵਿੱਖ ਵਿੱਚ ਜੋ ਕਮੇਟੀ ਵੱਲੋਂ ਸੰਘਰਸ਼ ਉਲੀਕੇ ਜਾਣੇ ਹਨ ਉਹਨਾਂ ਸਬੰਧੀ ਵੀ ਜਾਣੂ ਕਰਵਾਇਆ ਗਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਜੋ ਪਾਲਿਸੀ ਵਿਭਾਗ ਵੱਲੋਂ ਤਿਆਰ ਕੀਤੀ ਹੈ ਉਸ ਨੂੰ ਲਾਗੂ ਕਰਕੇ ਜਲਦ ਤੋਂ ਜਲਦ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ। ਪਿਛਲੇ ਸਮੇਂ ਦੌਰਾਨ ਜੋ ਕਮੇਟੀ ਦੇ ਮੈਂਬਰਾਂ ਦੀਆਂ ਦੂਸਰੀ ਜਥੇਬੰਦੀ ਵੱਲੋਂ ਜਬਰਨ ਪਰਚੀਆਂ ਕੱਟੀਆਂ ਗਈਆਂ ਸਨ ਉਹ ਸਾਰੇ ਵਰਕਰ ਮੁੜ ਤੋਂ ਕਮੇਟੀ ਵਿੱਚ ਸ਼ਾਮਿਲ ਹੋਏ ਅਤੇ ਉਹਨਾਂ ਵੱਲੋਂ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਕਮੇਟੀ ਦੇ ਨਾਲ ਹਨ ਅਤੇ ਆਉਣ ਵਾਲੇ ਹਰ ਸੰਘਰਸ਼ ਵਿੱਚ ਕਮੇਟੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਾਥ ਦੇਣਗੇ! ਇਸ ਦੇ ਨਾਲ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਇਨਲਿਸਟਮੈਂਟ ਕੰਟਰੈਕਟ ਵਰਕਰ ਜਥੇਬੰਦੀ ਰਜਿਸਟਰਡ ਨੰਬਰ 26 ਦੇ ਕੁਝ ਸਾਥੀ ਵੀ ਸਮੂਹਿਕ ਅਸਤੀਫਾ ਦੇ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਪੰਜਾਬ ਵਿੱਚ ਸ਼ਾਮਿਲ ਹੋਏ। ਜਿਨਾਂ ਦਾ ਕਮੇਟੀ ਦੇ ਮੈਂਬਰਾਂ ਅਤੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਜਿਨਾਂ ਦੇ ਨਾਮ ਕ੍ਰਮਵਾਰ ਸੰਦੀਪ ਠਾਕੁਰ, ਅਰਵਿੰਦ ਕੁਮਾਰ, ਵਿਨੋਦ ਕੁਮਾਰ, ਅਰਵਿੰਦ ਕੁਮਾਰ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿਕ! ਮੀਟਿੰਗ ਵਿੱਚ ਸ਼ਾਮਿਲ ਸਾਥੀ ਕੁਲਦੀਪ ਸਿੰਘ ਰਾਣਾ, ਸ਼ਾਮ ਸੁੰਦਰ, ਕੁਲਜੀਤ ਸਿੰਘ, ਜਗਦੀਸ਼ ਸਿੰਘ, ਜੋਗਿੰਦਰ ਸਿੰਘ, ਜਗੀਰ ਸਿੰਘ, ਸੰਦੀਪ ਸਿੰਘ, ਹਰਜੀਤ ਸਿੰਘ ਦਿਲਬਾਗ ਸਿੰਘ, ਕਮਲਜੀਤ ਸਿੰਘ ਜੋੜਾ, ਮਨਦੀਪ ਸਿੰਘ, ਬਲਜਿੰਦਰ ਸਿੰਘ, ਰਣਜੀਤ ਕੁਮਾਰ, ਕਿਸ਼ਨ ਚੰਦ, ਬਲਵੀਰ ਸਿੰਘ, ਪਰਮਜੀਤ ਸਿੰਘ ਆਦਿਕ!